Friday, March 1, 2024
No menu items!
HomePunjabPunjab Breaking: ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ...

Punjab Breaking: ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜਾ

 

ਕਤਲ ਕੇਸ ‘ਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ

ਪੰਜਾਬ ਨੈੱਟਵਰਕ, ਫ਼ਾਜ਼ਿਲਕਾ

ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ।

ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ।

ਜਿਸ ਅਨੁਸਾਰ ਦੋਸ਼ੀ ਬਲਦੇਵ ਸਿੰਘ ਉਰਫ਼ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਖ਼ਿਲਾਫ਼ ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ।

ਉਪਲਬਧ ਸਬੂਤਾਂ ਦੇ ਆਧਾਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇੱਕ ਸਾਲ ਹੋਰ ਜੇਲ੍ਹ ਵਿਚ ਰਹਿਣਾ ਪਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments