Friday, March 1, 2024
No menu items!
HomePunjabPunjab Breaking- ਪੰਜਾਬ ਦੇ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ...

Punjab Breaking- ਪੰਜਾਬ ਦੇ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਬੰਦ

 

Punjab Breaking- Water shut off for 31 days from Ranjit Sagar Dam

ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ-Teacher News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ ਮੰਗੇ ਇਤਰਾਜ, ਪੜ੍ਹੋ ਵੇਰਵਾ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ।

ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments