Friday, April 19, 2024
No menu items!
HomeEducationPunjab Budget Session: ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਵੱਡੇ ਐਲਾਨ,...

Punjab Budget Session: ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਵੱਡੇ ਐਲਾਨ, ਪੜ੍ਹੋ ਵੇਰਵਾ

 

Punjab Budget Session: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਬਜਟ ਸੈਸ਼ਨ ਦੌਰਾਨ ਸਿੱਖਿਆ ਖੇਤਰ ਲਈ ਵੱਡੇ ਐਲਾਨ ਕੀਤੇ ਗਏ ਹਨ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਸਿੱਖਿਆ ਖੇਤਰ ਬਾਰੇ ਬੋਲਦਿਆਂ ਕਿਹਾ ਕਿ, ਬਜਟ ਵਿੱਚ 16987 ਕਰੋੜ ਰੁਪਏ ਸਿੱਖਿਆ ਲਈ ਰੱਖੇ ਗਏ ਹਨ। ਇਹ ਬਜਟ ਕੁਲ ਖਰਚੇ ਦਾ 11.5 ਫੀਸਦੀ ਰੁਪਏ ਹੈ।

ਚੀਮਾ ਨੇ ਕਿਹਾ ਕਿ ਆਪ ਸਰਕਾਰ ਦਾ ਉਦੇਸ਼ ਪੜ੍ਹਿਆ ਲਿਖਿਆ ਪੰਜਾਬ ਹੀ ਨਹੀਂ, ਸਗੋਂ ਇਕ ਗਿਆਨਵਾਨ ਪੰਜਾਬ ਹੈ। ਵਿੱਤ ਮੰਤਰੀ ਨੇ ਕਿਹਾ ਕਿ ਹੋਰ ਕੰਮਾਂ ਦੇ ਨਾਲ 12316 ਅਧਿਆਪਕਾਂ ਨੂੰ ਰੈਗੂਲਰ ਕਰਨਾ, 9518 ਅਧਿਆਪਕਾਂ ਦੀ ਭਰਤੀ, 12000 ਤੋਂ ਵੱਧ ਇੰਟਰਨੈਟ ਲਗਾਉਣਾ, ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਸਪਲਾਈ ਕਰਨਾ ਸਾਡੀ ਪ੍ਰਾਪਤੀਆਂ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਉਚਾ ਚੁੱਕਣ ਲਈ ਸਿੱਖਿਆ ਖੇਤਰ ਲਈ 16987 ਕਰੋੜ ਰੁਪਏ ਦਾ ਬਜਟ ਦੀ ਤਜ਼ਵੀਜ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਚਾਰਦਿਵਾਰੀ ਅਤੇ ਬੁਨਿਆਦੀ ਢਾਂਚੇ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ ਐਂਮੀਨੈਂਸ ਸਰਕਾਰੀ ਅਤਿ ਆਧੁਨਿਕ ਤਕਨੀਕ ਵਿੱਚ ਤਬਦੀਲ ਕੀਤੇ ਜਾ ਰਹੇ ਹਨ, ਜੋ ਹੁਣ ਤੱਕ 100 ਕਰੋੜ ਰੁਪਏ ਦੇ ਫੰਡ ਦੀ ਤਜ਼ਵੀਜ ਕਰਦੇ ਹਾਂ। 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ ਬੈਰੀਲੀਐਂਸ ਤਬਦੀਲ ਕੀਤਾ ਜਾ ਰਿਹਾ ਹੈ, ਇਸ ਲਈ 10 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਇਨ੍ਹਾਂ ਸਕੂਲਾਂ ਦਾ ਮੰਤਵ ਪੇਂਡੂ ਸਰਕਾਰੀ ਸਕੂਲਾਂ ਵਿੱਚ ਗੁਣਵਤਾ ਵਧਾਉਣਾ ਹੈ। ਸਕੂਲ ਆਫ ਅਪਲਾਈਡ ਲਾਰਲਿੰਗ ਵਿਦਿਆਰਥੀਆਂ ਨੂੰ ਰੋਜ਼ੀ ਰੋਟੀ ਕਾਬਲ ਬਣਾਉਣਗੇ, ਇਸ ਲਈ 10 ਕਰੋੜ ਰੁਪਏ ਸ਼ੁਰੂਆਤ ਰੱਖੇ ਗਏ ਹਨ। 3 ਤੋਂ 11 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ ਹੈਪੀਨੈਂਸ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਇਸ ਸਕੀਮ ਲਈ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਬਜਟ ਵਿੱਚ ਮਿਸ਼ਨ ਸਮਰਥਾ ਲਈ 10 ਕਰੋੜ ਰੁਪਏ, ਸਮਗਰਾ ਲਈ 1593 ਕਰੋੜ ਰੁਪਏ, ਮਿਡ ਡੇ ਮੀਲ ਲਈ 467 ਕਰੋੜ ਰੁਪਏ ਰੱਖੇ ਗਏ ਹਨ।

 

#

 

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments