Saturday, April 13, 2024
No menu items!
HomeChandigarhPunjab Budget- ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਨਾਲ ਕੀਤੇ ਜਾ ਰਹੇ ਨਵੇਂ...

Punjab Budget- ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਨਾਲ ਕੀਤੇ ਜਾ ਰਹੇ ਨਵੇਂ ਤਜਰਬੇ ਗਰੀਬ ਵਿਦਿਆਰਥੀਆਂ ਲਈ ਹੋਣਗੇ ਘਾਤਕ ਸਾਬਤ

 

Punjab Budget- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਲਈ ਕੁੱਲ ਬਜਟ ਦਾ 30% ਰਾਖਵਾਂ ਰੱਖਣ ਦੀ ਕੀਤੀ ਮੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Budget- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2024-25 ਲਈ ਆਪਣਾ ਕੁੱਲ ਬਜਟ 204918 ਕਰੋੜ ਰੁਪਏ ਦਾ ਪੇਸ਼ ਕੀਤਾ ਗਿਆ। ਜਿਸ ਵਿੱਚੋਂ ਸਿੱਖਿਆ ਲਈ 16987 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਕੁੱਲ ਬਜਟ ਦਾ 11.5% ਬਣਦਾ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਿਛਲੇ ਬਜਟ ਵਿੱਚੋਂ 17072 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ ਜੋ ਕਿ ਕੁੱਲ ਬਜਟ ਦਾ 12 ਪ੍ਰਤੀਸ਼ਤ ਬਣਦਾ ਸੀ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਸਾਲ ਸਿੱਖਿਆ ਬਜਟ ਲਈ ਪਿਛਲੇ ਸਾਲ ਨਾਲੋਂ ਘੱਟ ਰੁਪਏ ਰੱਖੇ ਹਨ।

ਇਸ ਸਬੰਧੀ ਟਿੱਪਣੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਮਾੜੀਮੇਘਾ, ਸੂਬਾ ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਸਿੰਘ ਖਾਨਪੁਰ, ਸਰਪ੍ਰਸਤ ਚਰਨ ਸਿੰਘ ਸਰਾਭਾ, ਵਿੱਤ ਸਕੱਤਰ ਨਵੀਨ ਸਚਦੇਵਾ ਜ਼ੀਰਾ, ਸਲਾਹਕਾਰ ਬਲਕਾਰ ਵਲਟੋਹਾ , ਪ੍ਰੇਮ ਚਾਵਲਾ , ਕਾਰਜ ਸਿੰਘ ਕੈਰੋਂ , ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਵਲੋਂ ਪੰਜਾਬ ਸਰਕਾਰ ਸਿੱਖਿਆ ਲਈ ਆਪਣੇ ਕੁੱਲ ਬਜਟ ਦਾ 30% ਹਿੱਸਾ ਸਿੱਖਿਆ ਲਈ ਰਾਖਵਾਂ ਰੱਖੇ। ਜਾਣ ਦੀ ਮੰਗ ਕੀਤੀ ਹੈ।

ਉਹਨਾਂ ਦੱਸਿਆ ਕਿ 1964-66 ਦੇ ਕੋਠਾਰੀ ਸਿੱਖਿਆ ਕਮਿਸ਼ਨ ਤੇ ਹੋਰ ਸਿੱਖਿਆ ਸਬੰਧੀ ਕਮੇਟੀਆਂ ਵੱਲੋਂ ਤਜਵੀਜ਼ ਕੀਤਾ ਗਿਆ ਕਿ ਰਾਜ ਸਰਕਾਰ ਵੱਲੋਂ ਸਿੱਖਿਆ ਵਿੱਚ ਮਿਆਰੀ ਤੇ ਗੁਣਾਤਮਕ ਸੁਧਾਰ ਕਰਨ ਲਈ ਆਪਣੇ ਕੁੱਲ ਬਜਟ ਦਾ 30% ਰੱਖਣਾ ਚਾਹੀਦਾ ਹੈ। ਇਸੇ ਤਰ੍ਹਾਂ ਕਰਨ ਨਾਲ ਹੀ ਸਬੰਧਤ ਸੂਬੇ ਦੇ ਸਰਕਾਰੀ ਸਕੂਲਾਂ, ਸਿੱਖਿਆ ਅਤੇ ਵਿਦਿਆਰਥੀਆਂ ਦਾ ਸਰਬ ਪੱਖੀ ਵਿਕਾਸ ਹੋ ਸਕੇਗਾ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਅਧਿਆਪਕਾਂ ਦੀ ਘਾਟ, ਨੂੰ ਪੂਰਾ ਕਰਦੇ ਹੋਏ ਗੁਣਆਤਮਕ ਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇਗੀ।

ਆਗੂਆਂ ਵੱਲੋਂ ਦੋਸ਼ ਲਗਾਉਂਦੇ ਹੋਏ ਕਿਹਾ ਗਿਆ ਕਿ “ਸਕੂਲ ਆਫ ਐਮੀਨੈਂਸ”, “ਸਕੂਲ ਆਫ ਬ੍ਰਰਿਲੀਆਂਸ”, “ਸਕੂਲ ਆਫ ਅਪਲਾਈਡ ਲਰਨਿੰਗ”, “ਸਕੂਲ ਆਫ ਹੈਪੀਨੈਸ” ਆਦਿ ਵੱਖ-ਵੱਖ ਵਨਗੀਆਂ ਦੇ ਸਕੂਲਾਂ ਦੇ ਵਰਗੀਕਰਨ ਹੋਣ ਨਾਲ ਕੋਠਾਰੀ ਸਿੱਖਿਆ ਕਮਿਸ਼ਨ ਵੱਲੋਂ ਤਜਵੀਜ਼ਤ “ਕਾਮਨ ਸਕੂਲ ਸਿਸਟਮ” ਨੂੰ ਭਾਰੀ ਸੱਟ ਵੱਜੇਗੀ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਵੰਡੀਆਂ ਪੈਦਾ ਹੋ ਜਾਣਗੀਆਂ ਜੋਕਿ ਪੰਜਾਬ ਦੇ ਕੁਝ ਕੁ ਗਿਣਤੀ ਦੇ 350 ਕੂ ਸਕੂਲਾਂ ਨੂੰ ਸਪੈਸ਼ਲ ਫੰਡ ਜਾਰੀ ਕਰਕੇ ਪੰਜਾਬ ਦੇ ਬਾਕੀ ਲਗਭਗ 12 ਹਜਾਰ ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਦੇ ਨਾਲ ਭੇਦਭਾਵ ਹੋਵੇਗਾ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਪੰਜਾਬ ਵੱਲੋਂ ਘੱਟ ਗਿਣਤੀ ਦੇ ਨਾਂ ਤੇ ਮਿਡਲ ਸਕੂਲ ਬੰਦ ਕਰਨ ਦੀ ਦਿੱਤੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ।

ਆਗੂਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਤੋਂ ਇਲਾਵਾ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਵੱਲੋਂ ਸਿੱਖਿਆ ਪ੍ਰੋਵਾਈਡਰ, ਸਿੱਖਿਆ ਵਾਲੰਟੀਅਰ ਆਦਿ ਨਾਵਾਂ ਹੇਠ ਭਰਤੀਆਂ ਕਰਕੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਸਮੇਤ ਰੈਗੂਲਰ ਕਰਨ ਦੀ ਬਜਾਏ ਨਵੇਂ- ਨਵੇਂ ਨਾਂ ਦੇ ਕੇ ਅਧਿਆਪਕ ਦੇ ਸਨਮਾਨ ਤੇ ਸੱਟ ਮਾਰੀ ਗਈ ਹੈ ਤੇ ਅਧਿਆਪਕ ਦਾ ਰੁਤਬਾ ਵੀ ਖੋਹ ਲਿਆ ਗਿਆ ਹੈ। ਇਸ ਸਭ ਨੇ ਗੁਣਾਤਮਿਕ ਸਿੱਖਿਆ ਪ੍ਰਤੀ ਸਰਕਾਰਾਂ ਦੀ ਗੈਰ-ਸੰਜੀਦਗੀ ਦਾ ਪਰਦਾਫ਼ਾਸ਼ ਵੀ ਹੋਇਆ ਹੈ|

ਇਸ ਸਮੇਂ ਜੱਥੇਬੰਦੀ ਦੇ ਆਗੂਆਂ ਜਿੰਦਰ ਕੁਮਾਰ ਪਾਇਲਟ , ਮੇਘਇੱਦਰ ਸਿੰਘ ਬਰਾੜ, ਜਗਮੇਲ ਸਿੰਘ ਪੱਖੋਵਾਲ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ਤੇ ਕੰਮ ਕਰਦੇ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ| ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ|

ਐੱਨ.ਐੱਸ. ਕਿਊ.ਐੱਫ.ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ| ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ 1968 ਦੀ ਸਿੱਖਿਆ ਨੀਤੀ ਤੇ ਹੋਰ ਸਾਰਥਿਕ ਵਾਧੇ ਕਰਕੇ ਅਜਿਹੀ ਨੀਤੀ ਬਣਾਈ ਜਾਵੇ, ਜਿਸ ਨਾਲ ਹਰ ਪੱਧਰ ਤੇ ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਖਤਮ ਹੋ ਸਕੇ|

ਇਸ ਤੋਂ ਇਲਾਵਾ ਸਿੱਖਿਆ ਨੀਤੀ ਬਣਾਉਂਦੇ ਸਮੇਂ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇ, ਜਿਵੇਂ ਕਿ ਕੋਠਾਰੀ ਸਿੱਖਿਆ ਕਮਿਸ਼ਨ ਅਤੇ 1966 ਪੈਰਿਸ ਦੀ ਅੰਤਰ-ਦੇਸੀ ਕਾਨਫਰੰਸ ਦੀਆਂ ਸਿਫਾਰਸ਼ਾਂ ਵਿੱਚ ਕਿਹਾ ਗਿਆ ਸੀ|

ਇਸ ਤੋਂ ਇਲਾਵਾ ਹਰ ਪ੍ਰਾਇਮਰੀ ਸਕੂਲ ਵਿੱਚ ਜਮਾਤ ਅਨੁਸਾਰ ਪੰਜ ਰੈਗੂਲਰ ਅਧਿਆਪਕ ਦਿੱਤੇ ਜਾਣ, ਸੈਕੰਡਰੀ ਪੱਧਰ ਤੇ ਵਿਸ਼ੇ ਅਨੁਸਾਰ ਅਧਿਆਪਕਾਂ ਦੀਆਂ ਅਸਾਮੀਆਂ ਦਿੱਤੀਆਂ ਜਾਣ ਅਤੇ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਬੱਚਿਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿਦਿਅਕ ਕੰਮ ਅਤੇ ਬੀ ਐਲ ਓਜ਼ ਡਿਊਟੀਆਂ ਕੱਟੀਆਂ ਜਾਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments