Saturday, April 13, 2024
No menu items!
HomeChandigarhPunjab Cabinet big decision: ਪੰਜਾਬ ਕੈਬਨਿਟ ਵੱਲੋਂ ਅਦਾਲਤਾਂ ਦੇ 3842 ਕੱਚੇ ਮੁਲਾਜ਼ਮਾਂ...

Punjab Cabinet big decision: ਪੰਜਾਬ ਕੈਬਨਿਟ ਵੱਲੋਂ ਅਦਾਲਤਾਂ ਦੇ 3842 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ

 

Punjab Cabinet big decision: ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab Cabinet big decision: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ।

ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ ਵਿੱਚ ਮਦਦ ਮਿਲੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments