Friday, May 10, 2024
No menu items!
HomeChandigarhPunjab Cabinet Meeting: ਪੰਜਾਬ ਕੈਬਨਿਟ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਲਿਆ ਅਹਿਮ...

Punjab Cabinet Meeting: ਪੰਜਾਬ ਕੈਬਨਿਟ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਲਿਆ ਅਹਿਮ ਫ਼ੈਸਲਾ, ਸੁਣੋ CM ਮਾਨ ਦੀ ਜੁਬਾਨੀ

 

Punjab Cabinet Meeting: ਸਾਰਾ ਸਾਲ ਹੀ ਬਦਲੀਆਂ ਵਾਲਾ ਪੋਰਟਲ ਖੁੱਲਿਆ ਰਹੇਗਾ।

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿਚ ਮਾਨ ਸਰਕਾਰ ਦੇ ਵਲੋਂ ਵੱਡੇ ਫ਼ੈਸਲੇ ਲਏ ਗਏ ਹਨ। ਸੀਐੱਮ ਮਾਨ ਨੇ ਕਿਹਾ ਕਿ, ਕੱਟੇ ਗਏ 1077000 ਰਾਸ਼ਨ ਕਾਰਡ ਫਿਰ ਬਹਾਲ ਕੀਤੇ ਜਾਣਗੇ।

ਅਧਿਆਪਕ ਬਦਲੀ ਬਾਰੇ ਵੀ ਅਹਿਮ ਫ਼ੈਸਲਾ ਲਿਆ ਗਿਆ ਹੈ। ਅਧਿਆਪਕਾਂ ਦੀਆਂ ਬਦਲੀਆਂ ਦਾ ਕੰਮ ਸੌਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ, ਸਾਰਾ ਸਾਲ ਹੀ ਬਦਲੀਆਂ ਵਾਲਾ ਪੋਰਟਲ ਖੁੱਲਿਆ ਰਹੇਗਾ।

ਸਰਕਾਰੀ ਅਧਿਆਪਕਾਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇਗਾ। ਇੱਕ ਅਧਿਆਪਕ ਤੁਰੰਤ ਅਰਜ਼ੀ ਦੇ ਕੇ ਆਪਣੀ ਬਦਲੀ ਕਰਵਾ ਲਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਅਧਿਆਪਕ ਜਾਂ ਉਨ੍ਹਾਂ ਦੇ ਕੋਈ ਪਰਿਵਾਰ ਦਾ ਮੈਂਬਰ ਗੰਭੀਰ ਬਿਮਾਰੀ ਦਾ ਪੀੜਤ ਹੈ, ਜਿਸ ਦੀ ਅਧਿਆਪਕ ਨੂੰ ਦੇਖਭਾਲ ਕਰਨੀ ਪੈਂਦੀ ਹੈ ਤਾਂ ਹੁਣ ਅਧਿਆਪਕਾਂ ਨੂੰ ਪੋਰਟਲ ਖੋਲ੍ਹਣ ਦੀ ਉਡੀਕ ਨਹੀਂ ਕਰਨੀ ਪਵੇਗਾ, ਅਧਿਆਪਕ ਆਪਣੀ ਅਰਜ਼ੀਆਂ ਦੇ ਕੇ ਜਦੋਂ ਵੀ ਬਦਲੀ ਕਰਵਾ ਸਕਦੇ ਹਨ।

ਪੰਜਾਬ ਦੇ 15 ਹੋਰ ਸ਼ਹਿਰਾਂ ਵਿੱਚ ਯੋਗਸ਼ਾਲਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਸ਼ਹੀਦ ਫੌਜੀਆਂ ਦੀਆਂ ਪਤਨੀਆਂ ਦੀ ਪੈਨਸ਼ਨ 6 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।

ਫਰੀਸਤੀ ਸਕੀਮ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਨੂੰ ਸੜਕ ਸੁਰੱਖਿਆ ਫੋਰਸ ਵਿੱਚ ਮਿਲਾ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ।

ਹੋਰ ਵੇਰਵੇ ਜਲਦੀ ਅਪਡੇਟ ਕੀਤੇ ਜਾ ਰਹੇ ਹਨ…….. ਲਾਈਵ ਦੇਖੋ ਹੇਠਾਂ ਸੀਐੱਮ ਭਗਵੰਤ ਮਾਨ ਕਰ ਰਹੇ ਹਨ ਸੰਬੋਧਨ…

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments