Wednesday, May 15, 2024
No menu items!
HomeChandigarhPunjab Cabinet Sub Committee Meeting: ਪੰਜਾਬ ਕੈਬਨਿਟ ਸਬ ਕਮੇਟੀ ਦੀ 31 ਜਨਵਰੀ...

Punjab Cabinet Sub Committee Meeting: ਪੰਜਾਬ ਕੈਬਨਿਟ ਸਬ ਕਮੇਟੀ ਦੀ 31 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ

 

Punjab Cabinet Sub Committee Meeting: ਸਰਵ ਸਿੱਖਿਆ ਅਭਿਆਨ ਮਿੱਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਨਾਲ ਵਿੱਤ ਮੰਤਰੀ ਚੀਮਾ ਕਰਨਗੇ ਮੀਟਿੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Cabinet Sub Committee Meeting: ਪੰਜਾਬ ਕੈਬਨਿਟ ਸਬ ਕਮੇਟੀ ਦੇ ਨਾਲ 31 ਜਨਵਰੀ ਨੂੰ ਅਹਿਮ ਮੀਟਿੰਗ ਸਰਵ ਸਿੱਖਿਆ ਅਭਿਆਨ ਮਿੱਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਨਾਲ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਕੈਬਨਿਟ ਸਬ ਕਮੇਟੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।

ਦੱਸ ਦਈਏ ਕਿ, ਲੰਘੇ ਦਿਨ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਸੀ। ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਨੂੰ ਵੇਖਦੇ ਹੋਏ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਸਟੇਟ ਕਮੇਟੀ ਮੈਂਬਰ ਸ਼ੋਭਿਤ ਭਗਤ, ਗਗਨਦੀਪ ਸ਼ਰਮਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸ਼ਾਮ ਨੂੰ ਮਿਲਾਇਆ ਗਿਆ।

ਉਨ੍ਹਾਂ ਵੱਲੋਂ 31 ਜਨਵਰੀ ਨੂੰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ, ਜੇਕਰ 31 ਜਨਵਰੀ ਦੀ ਪੈਨਲ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਮੰਤਰੀਆਂ ਨੂੰ ਲਗਾਤਾਰ ਮੰਗ ਪੱਤਰ ਦਿੱਤੇ ਗਏ ਹਨ ਪਰ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਤਨਖਾਹ ‘ਚ 5 ਹਜ਼ਾਰ ਦਾ ਫਰਕ ਹੈ, ਜਿਸ ਨੂੰ ਅਜੇ ਤੱਕ ਦੂਰ ਨਹੀਂ ਕੀਤਾ ਗਿਆ ਇਹ ਅਨਾਮਲੀ ਲਗਾਤਾਰ ਉਸੇ ਰੂਪ ‘ਚ ਖੜ੍ਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments