Saturday, April 13, 2024
No menu items!
HomePunjabPunjab ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਨਹੀਂ ਮਿਲਿਆ ਮਹਿੰਗਾਈ ਭੱਤਾ (DA)

Punjab ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਨਹੀਂ ਮਿਲਿਆ ਮਹਿੰਗਾਈ ਭੱਤਾ (DA)

 

Punjab: ਪੈਨਸ਼ਨਰਜ਼ ਨੂੰ ਨਾ ਡੀ.ਏ ਮਿਲਿਆ ਅਤੇ ਨਾ ਬਕਾਇਆ: ਸ਼ਰਮਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab ਸਕੱਤਰੇਤ ਸਰਵਿਸਿਜ਼, ਰਿਟਾਇਰਡ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਕਿਹਾ ਕਿ ਪੈਨਸ਼ਨਰਜ਼ ਇੰਤਜ਼ਾਰ ਕਰ ਰਹੇ ਸਨ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਰਕਾਰ ਉਨ੍ਹਾਂ ਨੂੰ ਡੀ ਏ ਦੀਆਂ ਬਕਾਇਆ ਕਿਸ਼ਤਾਂ ਅਤੇ ਬਕਾਇਆ ਵੀ ਦੇ ਦੇਵੇਗੀ, ਪਰ ਅਜਿਹਾ ਨਹੀਂ ਹੋਇਆ।

ਚੋਣ ਜ਼ਾਬਤਾ ਲੱਗਣ ਤੋਂ ਇੱਕ ਦਿਨ ਪਹਿਲਾਂ ਕਈ ਰਾਜ ਸਰਕਾਰਾਂ ਨੇ ਅਤੇ ਚੰਡੀਗੜ੍ਹ ਪ੍ਰਸਾਸ਼ਨ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਜ਼ ਨੂੰ ਡੀ ਏ ਦੀ ਕਿਸ਼ਤ ਮਿਤੀ 1-1-24 ਤੋਂ ਜਾਰੀ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਰਮਚਾਰੀ ਅਤੇ ਪੈਨਸ਼ਨਰਜ਼ ਇਸ ਵੇਲੇ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਜ਼ ਤੋਂ 12 ਫੀਸਦੀ ਡੀ ਏ ਘੱਟ ਲੈ ਰਹੇ ਹਨ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਡੀ ਏ 1-1-24 ਤੋਂ 50 ਫੀਸਦੀ ਕਰ ਦਿੱਤਾ ਹੈ।

ਉਨ੍ਹਾਂ ਇਹ ਵੀ ਸਪਸ਼ੱਟ ਕੀਤਾ ਕਿ ਸਕੱਤਰੇਤ ਵਿੱਚ ਨੌਕਰੀ ਕਰਨ ਕਰਕੇ ਅਤੇ ਵੱਖ ਵੱਖ ਸਰਕਾਰ ਦੇ ਕੰਮ ਕਾਜ ਦੇ ਤਰੀਕੇ ਨੂੰ ਨੇੜੇ ਤੋਂ ਦੇਖਣ ਕਰਕੇ, ਉਨ੍ਹਾਂ ਨੂੰ ਸਪੱਸ਼ਟ ਸੀ ਕਿ ਪੈਨਸਨਰਜ਼ ਸਰਕਾਰ ਦੀ ਮੁਢਲੀ ਲਿਸਟ ਵਿੱਚ ਨਹੀਂ ਹਨ ਅਤੇ ਇਸ ਸਰਕਾਰ ਤੋਂ ਕੋਈ ਆਸ ਨਹੀਂ ਹੈ।

ਉਨ੍ਹਾਂ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਪੈਨਸ਼ਨਰਜ਼ ਤੋਂ ਸਹਿਯੋਗ ਦੀ ਮੰਗ ਕਰਦੀਆਂ ਹਨ ਕਿ ਉਨ੍ਹਾਂ ਵੱਲੋਂ ਜਾਰੀ ਕੀਤੇ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾਵੇ, ਪਰੰਤੂ ਉਹ ਖੁੱਲ੍ਹ ਕੇ ਪੈਨਸ਼ਨਰਜ਼ ਦੇ ਹੱਕ ਵਿੱਚ ਨਹੀਂ ਆਉਂਦੀਆਂ।

ਉਨ੍ਹਾਂ ਦੀ ਐਸ਼ੋਸ਼ੀਏਸ਼ਨ ਕਿਸੇ ਵੀ ਸੰਸਥਾ ਨੂੰ ਆਪਣਾ ਪੂਰਾ ਸਹਿਯੋਗ ਦੇਵੇਗੀ ਜਿਹੜੇ ਪੈਨਸ਼ਨਰਜ਼ ਦੀਆਂ ਮੰਗਾਂ ਦੀ ਹਮਾਇਤ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਜ਼ਾਬਤਾ ਲੱਗਣ ਨਾਲ ਡੀ ਏ ਦੀਆਂ ਕਿਸ਼ਤਾਂ ਤੇ ਬਕਾਇਆ ਦੇਣ ‘ਚ ਕੋਈ ਦਿੱਕਤ ਨਹੀਂ ਹੈ। ਜੇਕਰ ਕੋਈ ਦਿੱਕਤ ਵੀ ਹੈ ਤਾਂ ਚੋਣ ਕਮਿਸ਼ਨ ਦੀ ਪ੍ਰਵਾਨਗੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments