Wednesday, May 15, 2024
No menu items!
HomeEducationਪੰਜਾਬ ਸਰਕਾਰ ਛੋਟੇ ਬੱਚਿਆਂ ਨੂੰ ਛੁੱਟੀਆਂ ਕਰੇ! ਠੰਡ ਕਾਰਨ ਵਿਦਿਆਰਥੀ ਦੀ ਮੌਤ...

ਪੰਜਾਬ ਸਰਕਾਰ ਛੋਟੇ ਬੱਚਿਆਂ ਨੂੰ ਛੁੱਟੀਆਂ ਕਰੇ! ਠੰਡ ਕਾਰਨ ਵਿਦਿਆਰਥੀ ਦੀ ਮੌਤ ਮਗਰੋਂ ਐਲੀਮੈਟਰੀ ਟੀਚਰਜ ਯੂਨੀਅਨ ਨੇ ਕੀਤੀ ਮੰਗ

 

ਠੰਢ ਨਾਲ ਪਰਾਇਮਰੀ ਸਕੂਲ ਪੱਖੋ ਕਲਾਂ ਜਿਲਾ ਬਰਨਾਲਾ ਦੇ ਪਹਿਲੀ ਦੇ ਵਿਦਿਆਰਥੀ ਕੁਲਦੀਪ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਅੱਤ ਦਰਜੇ ਦੀ ਪੈ ਰਹੀ ਸੀਤ ਠੰਢ ਤੇ ਛੋਟੇ ਬੱਚਿਆਂ ਨੂੰ ਮੁੱਖ ਰੱਖਕੇ ਪਰਾਇਮਰੀ ਸਕੂਲਾਂ ਦੇ ਦੂਜੀ ਜਮਾਤ ਤੱਕ ਦੇ ਬੱਚਿਆਂ ਨੂੰ ਛੁਟੀਆਂ ਕਰੇ ਅਤੇ ਤੀਸਰੀ ਤੋ ਪੰਜਵੀ ,ਜਮਾਤ ਦੇ ਸਕੂਲ ਸਮੇ ਨੂਂ ਤੁਰੰਤ ਘੱਟ ਕਰੇ -ਈ ਟੀ ਯੂ (ਰਜਿ) ਪੰਜਾਬ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਨੇ ਠੰਢ ਨਾਲ ਪਰਾਇਮਰੀ ਸਕੂਲ ਪੱਖੋ ਕਲਾਂ ਜਿਲਾ ਬਰਨਾਲਾ ਦੇ ਪਹਿਲੀ ਦੇ ਵਿਦਿਆਰਥੀ ਕੁਲਦੀਪ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਛੋਟੇ ਛੋਟੇ ਮਸੂਮ ਬੱਚਿਆਂ ਦੀਆ ਜਾਨਾ ਲੈ ਜਾਣ ਵਾਲੀ ਅੱਤ ਦਰਜੇ ਦੀ ਪੈ ਰਹੀ ਸੀਤ ਠੰਢ ਤੇ ਛੋਟੇ ਬੱਚਿਆਂ ਨੂੰ ਮੁੱਖ ਰੱਖਕੇ ਪੰਜਾਬ ਸਰਕਾਰ ਪਰਾਇਮਰੀ ਸਕੂਲਾਂ ਦੇ ਦੂਸਰੀ ਜਮਾਤ ਤੱਕ ਦੇ ਬੱਚਿਆ ਨੂੰ ਛੁਟੀਆਂ ਕਰੇ ਅਤੇ ਤੀਸਰੀ ਤੋ ਪੰਜਵੀ ਦੇ ਸਮੇ ਨੂਂ ਤੁਰੰਤ 10 ਤੋ 2 ਕਰਨ ਦਾ ਫੈਸਲਾ ਲਵੇ ਤੇ ਪਰਿਵਾਰ ਨਾਲ ਦੁੱਖ ਦੀ ਘੜੀ ਚ ਸ਼ਰੀਕ ਹੋਕੇ ਹਰੇਕ ਤਰਾਂ ਦੀ ਲੋੜੀਦੀ ਮੱਦਦ ਕਰੇ।

ਈ ਟੀ ਯੂ ਆਗੂਆ ਨੇ ਕਿਹਾ ਮੰਨਿਆ ਸਰਕਾਰ ਅਤੇ ਅਧਿਕਾਰੀਆਂ ਦੇ ਦਫਤਰਾਂ ਵਿੱਚ ਹੀਟ ਦਾ ਪ੍ਰਬੰਧ ਹੁੰਦਾ ਹੈ .ਪਰੰਤੂ ਉਹਨਾਂ ਨੂੰ ਅੱਤ ਦਰਜੇ ਦੀ ਠੰਢ ਦੀ ਹਕੀਕਤ ਨੂੰ ਵੀ ਸਮਝਦਿਆਂ ਸਕੂਲਾਂ ਸਬੰਧੀ ਤੁਰੰਤ ਢੁਕਵਾਂ ਫੈਸਲਾ ਲਿਆ ਜਾਣਾ ਚਾਹੀਦਾ ਹੈ।

ਈ ਟੀ ਯੂ ਆਗੂਆ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਇਹ ਗੱਲ ਵੀ ਚੰਗੀ ਤਰਾਂ ਸਮਝਦਾ ਹੈ ਕਿ ਸਕੂਲਾਂ ਨੂੰ ਬੰਦ ਕਰਨ ਜਾਂ ਸਮਾਂ ਘਟਾਉਣ ਨਾਲ ਬੱਚਿਆ ਦੀ ਪੜਾਈ ਦਾ ਨੁਕਸਾਨ ਹੁੰਦਾ ਹੈ,ਪਰੰਤੂ ਜਦੋ ਕਿ ਪੰਜਾਬ ਦੇ ਸਕੂਲਾਂ ਚ ਜਿਨਾਂ ਚਿਰ ਹੀਟ ਦਾ ਢੁੱਕਵਾਂ ਪ੍ਰਬੰਧ ਨਹੀ ਹੈ ਤਾਂ ਇਸ ਠੰਢ ਅੱਗੇ ਕੋਈ ਚਾਰਾ ਵੀ ਨਹੀ ਹੈ ,ਨੰਨੀਆ ਜਾਨਾਂ ਗਵਾਉਣ ਨਾਲੋ ਸਕੂਲਾ ਨੂੰ ਬੰਦ ਕਰਨਾ ਜਾਂ ਸਮਾਂ ਘੱਟ ਕਰਨਾ ਹੀ ਸਿਆਣਪ ਹੈ ।

ਹਰਜਿੰਦਰਪਾਲ ਸਿੰਘ ਪੰਨੂੰ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਗਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਆਦਿ ਹਾਜ਼ਰ ਸਨ।

 

RELATED ARTICLES
- Advertisment -

Most Popular

Recent Comments