Saturday, March 2, 2024
No menu items!
HomeChandigarhਪੰਜਾਬ ਸਰਕਾਰ ਦਾ ਮਿੱਡ-ਡੇ-ਮੀਲ ਨੂੰ ਲੈ ਕੇ ਵੱਡਾ ਫੈਸਲਾ, ਹੁਣ ਸਕੂਲੀ ਬੱਚਿਆਂ...

ਪੰਜਾਬ ਸਰਕਾਰ ਦਾ ਮਿੱਡ-ਡੇ-ਮੀਲ ਨੂੰ ਲੈ ਕੇ ਵੱਡਾ ਫੈਸਲਾ, ਹੁਣ ਸਕੂਲੀ ਬੱਚਿਆਂ ਨੂੰ ਮਿਲੇਗਾ ਅਜਿਹਾ ਭੋਜਨ

 

ਮਿੱਡ-ਡੇ-ਮੀਲ ਵਿੱਚ ਮੌਸਮੀ ਫਲ ਦਿੱਤੇ ਜਾਇਆ ਕਰਨਗੇ ਬੱਚਿਆਂ ਨੂੰ

ਪੰਜਾਬ ਨੈਟਵਰਕ ਚੰਡੀਗੜ੍ਹ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਨ ਵਾਲੇ ਬੱਚਿਆਂ ਵਾਸਤੇ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਇਹ ਹੈ ਕਿ ਬੱਚਿਆਂ ਨੂੰ ਹੁਣ ਮਿਡੇ ਮੀਲ ਦੇ ਵਿੱਚ ਮੌਸਮੀ ਫਲ ਮਿਲਿਆ ਕਰਨਗੇ।

ਮਾਨ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੱਚਿਆਂ ਨੂੰ ਹੁਣ ਮਿਡੇ ਮੀਲ ਦੇ ਵਿੱਚ ਕੇਲੇ ਦੀ ਜਗ੍ਹਾ ਪੰਜਾਬ ਦਾ ਮੌਸਮ ਫਲ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਫੈਸਲਾ ਇਹ ਫੈਸਲਾ ਸੂਬਾ ਸਰਕਾਰ ਦੇ ਵੱਲੋਂ ਲੰਘੇ ਦਿਨ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮੂਹ ਸਕੂਲ ਮੁਖੀਆਂ ਅਤੇ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਆਉਂਦੇ ਸੋਮਵਾਰ ਤੋਂ ਸਕੂਲੀ ਬੱਚਿਆਂ ਨੂੰ ਮਿੱਡ-ਡੇ-ਮੀਲ ਵਿੱਚ ਮੌਸਮੀ ਫਲ ਦਿੱਤੇ ਜਾਇਆ ਕਰਨਗੇ। ਉਹਨਾਂ ਕਿਹਾ ਕਿ ਇਸ ਬਾਰੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸਕੱਤਰ ਨੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਬਕਾਇਦਾ ਇਲਾਕਾਈ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਵਿਵਸਥਾ ਵਿਸਥਾਰਕ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

ਹੋਰ ਵੇਰਵੇ ਜਲਦੀ ਸਾਂਝੇ ਕੀਤੇ ਜਾਣਗੇ…….

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments