Friday, March 1, 2024
No menu items!
HomeChandigarhPunjab Govt's Big decision: ਪੰਜਾਬ ਸਰਕਾਰ ਦਾ ਆਂਗਣਵਾੜੀ ਸੈਂਟਰਾਂ ਬਾਰੇ ਵੱਡਾ ਫ਼ੈਸਲਾ

Punjab Govt’s Big decision: ਪੰਜਾਬ ਸਰਕਾਰ ਦਾ ਆਂਗਣਵਾੜੀ ਸੈਂਟਰਾਂ ਬਾਰੇ ਵੱਡਾ ਫ਼ੈਸਲਾ

 

Punjab Govt’s Big decision: ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab Govt’s Big decision: ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ।

ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।

ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments