Friday, March 1, 2024
No menu items!
HomeEducationPunjab News: DTF ਸੰਗਰੂਰ ਦੀ 34ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪੰਨ,...

Punjab News: DTF ਸੰਗਰੂਰ ਦੀ 34ਵੀਂ ਵਜ਼ੀਫ਼ਾ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪੰਨ, ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

 

DTF ਵੱਲੋਂ ਪਿਛਲੇ 34 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਕੀਤਾ ਜਾ ਰਿਹੈ ਆਯੋਜਨ

ਪੰਜਾਬ ਨੈੱਟਵਰਕ, ਸੰਗਰੂਰ

DTF ਸੰਗਰੂਰ ਦੀ 34ਵੀਂ ਵਜ਼ੀਫ਼ਾ ਪ੍ਰੀਖਿਆ ਅੱਜ ਸੂਬਾ ਸਕੱਤਰ ਬਲਵੀਰ ਲੌਂਗੋਵਾਲ ਜੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ। DTF ਵੱਲੋਂ ਪਿਛਲੇ 34 ਸਾਲਾਂ ਤੋਂ ਲਗਾਤਾਰ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਪ੍ਰੀਖਿਆ ਕਿਸੇ ਮਹਾਨ ਸ਼ਖਸ਼ੀਅਤ ਜਾਂ ਕਿਸੇ ਮਹਾਨ ਵਰਤਾਰੇ ਨੂੰ ਸਮਰਪਿਤ ਹੁੰਦੀ ਹੈ ਤਾਂ ਕਿ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਉਸ ਸ਼ਖਸ਼ੀਅਤ ਜਾਂ ਵਰਤਾਰੇ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਇਸ ਸਾਲ ਇਹ ਪ੍ਰੀਖਿਆ ਮਹਾਨ ਪੱਤਰਕਾਰ ਅਤੇ ਆਜ਼ਾਦੀ ਘੁਲਾਟੀਏ ਗਣੇਸ਼ ਸ਼ੰਕਰ ਵਿਦਿਆਰਥੀ ਨੂੰ ਸਮਰਪਿਤ ਰਹੀ। ਇਸ ਸਮੇਂ ਵਧੇਰੇ ਜਾਣਕਾਰੀ ਦਿੰਦਿਆ ਡੀ.ਟੀ.ਐੱਫ. ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਇਸ ਸਾਲ ਵੀ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ। ਪੰਜਵੀਂ, ਅੱਠਵੀਂ,ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਕੁੱਲ 3505 ਵਿਦਿਆਰਥੀਆਂ ਨੇ ਲਿਆ ਭਾਗ।

ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਿਆਲਾ ਤੇ ਜਲੰਧਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਦੀ ਮੰਗ ‘ਤੇ ਜ਼ਿਲ੍ਹਾ ਕਮੇਟੀ ਨੇ ਇਹਨਾਂ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਦਾ ਇੰਤਜ਼ਾਮ ਕੀਤਾ। ਇਹਨਾਂ ਜ਼ਿਲ੍ਹਿਆਂ ਦੇ ਕੁੱਲ 570. ਵਿਦਿਆਰਥੀਆਂ ਨੇ ਭਾਗ ਲਿਆ।

ਇਹਨਾਂ ਜ਼ਿਲ੍ਹਿਆਂ ਵਿੱਚ ਡੀ.ਟੀ.ਐੱਫ. ਦੇ ਸੀਨੀਅਰ ਆਗੂਆਂ ਤਰਸੇਮ ਲਾਲ ਧੂਰੀ ਤੇ ਉਨ੍ਹਾਂ ਸੁਰਿੰਦਰ ਬਨਾਰਸੀ ਜੀ ਦੇ ਪ੍ਰਬੰਧ ਹੇਠ ਇਹ ਪ੍ਰੀਖਿਆ ਹੋਈ। ਆਪਣੇ ਪੜ੍ਹਨ ਸਮੇਂ ਡੀ.ਟੀ.ਐੱਫ. ਦੀ ਵਜ਼ੀਫ਼ਾ ਪ੍ਰੀਖਿਆ ਦੇ ਇਨਾਮ ਜੇਤੂ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਇਸ ਪ੍ਰੀਖਿਆ ਵਿੱਚ ਭਾਗ ਦਵਾਉਂਦੇ ਹੋਏ ਮਾਣ ਮਹਿਸੂਸ ਕੀਤਾ।

ਆਗੂਆਂ ਨੇ ਕਿਹਾ ਕਿ ਇਸ ਉੱਦਮ ਰਾਹੀਂ ਅਧਿਆਪਕਾਂ ਦੀ ਜਥੇਬੰਦੀ ਡੀ.ਟੀ.ਐੱਫ. ਵਿਦਿਆਰਥੀਆਂ ਨੂੰ ਰੱਟੇ ਅਤੇ ਨਕਲ ਦੀਆਂ ਬੁਰਾਈਆਂ ਤੋਂ ਰਹਿਤ,ਉੱਚੇ ਮਿਆਰ ਦੀ ਅਤੇ ਸਕਾਰਾਤਮਕ ਮੁਕਾਬਲੇ ਦੀ ਪ੍ਰੀਖਿਆ ਦਾ ਪ੍ਰਬੰਧ ਕਰਦੀ ਹੈ।

ਜਥੇਬੰਦੀ ਉਹਨਾਂ ਨੂੰ ਆਪਣੇ ਮਹਾਨ ਇਨਕਲਾਬੀ ਵਿਰਸੇ ਨਾਲ ਜੋੜਨ, ਉਹਨਾਂ ਵਿੱਚ ਅਗਾਂਹ-ਵਧੂ, ਧਰਮ-ਨਿਰਪੱਖ, ਵਿਗਿਆਨਕ ਤੇ ਸਮਾਜਿਕ ਬਰਾਬਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦਾ ਯਤਨ ਕਰਦੀ ਹੈ ਤਾਂ ਕਿ ਉਹ ਭਵਿੱਖ ਵਿੱਚ ਵਧੀਆ ਨਾਗਰਿਕ ਦੇ ਤੌਰ ‘ਤੇ ਵਿਕਸਿਤ ਹੋਣ।

ਉਹਨਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੂੰ ਅਲੱਗ-ਅਲੱਗ ਕੈਟਾਗਰੀਆਂ ਵਿੱਚ ਰੱਖ ਕੇ ਹਰੇਕ ਕੈਟਾਗਰੀ ਦੇ ਜਮਾਤਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਰੂਪ ਵਿੱਚ ਵਜ਼ੀਫ਼ਾ ਅਤੇ ਹੋਰ ਇਨਾਮ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਹਰੇਕ ਕੈਟਾਗਰੀ ਦੇ ਜਮਾਤਵਾਰ ਅਗਲੀਆਂ ਦਸ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ-ਵਧਾਊ ਇਨਾਮ ਦਿੱਤੇ ਜਾਣਗੇ। ਪਟਿਆਲਾ ਤੇ ਜਲੰਧਰ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਅਲੱਗ ਮੈਰਿਟ ਸੂਚੀ ਬਣਾਈ ਜਾਵੇਗੀ ਅਤੇ ਉਸ ਅਨੁਸਾਰ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ-ਵਧਾਊ ਇਨਾਮ ਦਿੱਤੇ ਜਾਣਗੇ। ਅੰਤ ਵਿੱਚ ਨਮੋਲ ਨੇ ਪ੍ਰੀਖਿਆ ਨੂੰ ਸਿਰੇ ਚੜ੍ਹਾਉਣ ਲਈ ਤਨਦੇਹੀ ਨਾਲ ਯੋਗਦਾਨ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments