Friday, March 1, 2024
No menu items!
HomeEducationPunjab News: ਅਧਿਆਪਕਾਂ ਦਾ ਵਫ਼ਦ ਸਿੱਖਿਆ ਬੋਰਡ ਦੇ ਸਕੱਤਰ ਨੂੰ ਮਿਲਿਆ, 16...

Punjab News: ਅਧਿਆਪਕਾਂ ਦਾ ਵਫ਼ਦ ਸਿੱਖਿਆ ਬੋਰਡ ਦੇ ਸਕੱਤਰ ਨੂੰ ਮਿਲਿਆ, 16 ਫਰਵਰੀ ਦਾ ਪੇਪਰ ਮੁਲਤਵੀ ਕਰਨ ਦੀ ਮੰਗ

 

Punjab News – ਪੇਪਰ ਮੁਲਤਵੀ ਕਰਕੇ ਅੱਗੇ ਪਾਉਣ ਦੀ ਮੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News – ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ 16 ਫਰਵਰੀ ਨੂੰ ਕੀਤੀ ਜਾ ਰਹੀ ਹੜਤਾਲ ਕਾਰਨ, ਉਸ ਦਿਨ ਦੇ ਪੇਪਰ ਮੁਲਤਵੀ ਕਰਨ ਸਬੰਧੀ 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕ ਮੋਰਚਾ ਪੰਜਾਬ ਦਾ ਵਫ਼ਦ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ, ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿੱ.) ਅਤੇ (ਐ. ਸਿੱ.) ਨੂੰ ਮਿਲਿਆ।

ਇਹ ਵੀ ਪੜ੍ਹੋ-Board Exams! ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ

ਵਫ਼ਦ ਵੱਲੋਂ 16 ਫਰਵਰੀ ਦੀ ਹੜਤਾਲ ਕਾਰਨ ਸੜਕੀ ਆਵਾਜਾਈ ਅਤੇ ਜਨਜੀਵਨ ਠੱਪ ਹੋਣ ਕਾਰਨ ਪ੍ਰੀਖਿਆਰਥੀਆਂ ਦਾ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣਾ ਸੰਭਵ ਨਾ ਹੋਣ ਕਾਰਨ ਉਸ ਦਿਨ ਦੇ ਪੇਪਰ ਮੁਲਤਵੀ ਕਰਕੇ ਅੱਗੇ ਪਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ ‘ਚ ਅਧਿਆਪਕਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ, ਕਈ ਅਧਿਆਪਕ ਜ਼ਖ਼ਮੀ

ਇਸ ਸਬੰਧੀ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਲਈ ਲਿਖਤੀ ਪੱਤਰ ਵੀ ਅਧਿਕਾਰੀਆਂ ਨੂੰ ਸੌਂਪਿਆ ਗਿਆ। ਇਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਕੱਚੇ ਮੁਲਾਜਮਾਂ, ਡਰਾਈਵਰਾਂ ਤੇ ਵਿਦਿਆਰਥੀਆਂ ਨੂੰ ਦਰੜਨ ਅਤੇ ਮੁਲਕ ਦੀ ਸਮੁੱਚੀ ਆਰਥਿਕਤਾ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਖਿਲਾਫ਼ ‘ਭਾਰਤ ਬੰਦ’ ਅਤੇ ਹੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਨਵੀਂ ਪੈਨਸ਼ਨ ਸਕੀਮ ਰੱਦ ਕਰੋ! ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇਤਿਹਾਸਕ ਰੈਲੀ ਕਰਨ ਦਾ ਐਲਾਨ

ਜਿਸ ਦੇ ਮੁੱਖ ਮੁੱਦੇ ਪ੍ਰਚੂਨ ਖੇਤਰ ‘ਚ ਕਾਰਪੋਰੇਟ ਦਾ ਦਾਖਲਾ ਰੋਕਣਾ, ਚਾਰ ਲੇਬਰ ਕੋਡ ਰੱਦ ਕਰਵਾਉਣਾ, ਮਜ਼ਦੂਰਾਂ ਦੀ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਅਤੇ ਜਥੇਬੰਦ ਹੋਣ ਦੇ ਅਧਿਕਾਰਾਂ ਨੂੰ ਖਾਤਮੇ ਵੱਲ ਲਿਜਾਉਣ ਖਿਲਾਫ਼ ਵਿਰੋਧ ਜਤਾਉਣਾ, ਹਿੱਟ ਐਂਡ ਰਨ ਕਾਨੂੰਨ ਰੱਦ ਕਰਵਾਉਣਾ, ਸਰਕਾਰੀ ਅਦਾਰਿਆਂ ਦਾ ਖਾਤਮਾ ਕਰਨ ਦੀ ਨੀਤੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਕੱਚੇ ਮੁਲਾਜਮਾਂ ਨੂੰ ਕੱਚੇ ਰੱਖਣ ਦੀ ਨੀਤੀ ਖਤਮ ਕਰਵਾਉਣਾ, ਨਵੀਂ ਸਿੱਖਿਆ ਨੀਤੀ-2020 ਰੱਦ ਕਰਵਾਉਣਾ, ਬਿਜਲੀ ਸੋਧ ਬਿਲ ਤੇ ਸਮਾਰਟ ਮੀਟਰ ਸਕੀਮ ਰੱਦ ਕਰਵਾਉਣ, ਵਧ ਰਹੀ ਬੇਰੁਜਗਾਰੀ ਅਤੇ ਅਗਨੀਵੀਰ ਸਕੀਮ ਦੇ ਵਿਰੁੱਧ ਲੋਕਾਂ ਦਾ ਰੋਸ ਦਰਜ਼ ਕਰਵਾਉਣਾ ਸ਼ਾਮਿਲ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ ਦੇ 3 ਮੈਂਬਰ ਨਿਯੁਕਤ, ਪੜ੍ਹੋ ਵੇਰਵਾ

ਵਫ਼ਦ ਵਿੱਚ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਸੁਰਿੰਦਰ ਕੰਬੋਜ, ਜਸਵਿੰਦਰ ਸਿੰਘ ਔਲਖ, ਬਲਵੀਰ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਮੋਹਾਲੀ, ਗੁਰਪਿਆਰ ਸਿੰਘ ਕੋਟਲੀ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments