Sunday, May 5, 2024
No menu items!
HomeEducationPunjab News: ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਸੜਕ...

Punjab News: ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਇੱਕ ਦੀ ਮੌਤ

 

Punjab News: ਨਵਦੀਪ ਸਿੰਘ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ

ਬਲਵਿੰਦਰ ਧਾਲੀਵਾਲ, ਸੁਲਤਾਨਪੁਰ ਲੋਧੀ

Punjab News: ਸੁਲਤਾਨਪੁਰ ਲੋਧੀ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਦੋਂਕਿ ਵਿਦਿਆਰਥੀ ਦਾ ਸਾਥੀ ਜ਼ਖਮੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ, ਜੋ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ ‘ਤੇ ਕਾਲਜ ਮਲਸੀਆਂ ਜਾ ਰਿਹਾ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜਦੋਂ ਉਹ ਡੱਲਾ ਰੋਡ ਨੇੜੇ ਇੱਕ ਪਟਰੋਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿਗਦਿਆਂ ਹੀ ਮੌਕੇ ‘ਤੇ ਹੀ ਨਵਦੀਪ ਸਿੰਘ ਦੀ ਮੌਤ ਹੋ ਗਈ ਅਤੇ ਦੂਸਰਾ ਨੋਜਵਾਨ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਆਸ ਪਾਸ ਦੇ ਲੋਕਾਂ ਨੇ ਮੌਕੇ ਤੇ ਹੀ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਮੌਕੇ ਤੇ ਪਹੁੰਚੇ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦੋਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments