Sunday, May 19, 2024
No menu items!
HomeEducationPunjab News: ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਚਾਲੇ ਖੜਾ ਹੋਇਆ ਨਵਾਂ ਵਿਵਾਦ, ਅਧਿਆਪਕਾ...

Punjab News: ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਚਾਲੇ ਖੜਾ ਹੋਇਆ ਨਵਾਂ ਵਿਵਾਦ, ਅਧਿਆਪਕਾ ਬੇਹੋਸ਼ ਹੋ ਕੇ ਡਿੱਗੀ – ਮਾਮਲਾ ਸਿੱਖਿਆ ਸਕੱਤਰ ਕੋਲ ਪੁੱਜਿਆ

 

Punjab News: ਪ੍ਰਿੰਸੀਪਲ ਸੁਰਿੰਦਰਪਾਲ ਕੌਰ ਹੀਰਾ ਨੇ ਅਧਿਆਪਕਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਮੋਰਿੰਡਾ :

Punjab News: ਸਰਕਾਰੀ ਸਕੂਲ ਆਫ਼ ਐਮੀਨੈਸ ਵਿਚ ਚੱਲ ਰਹੇ ਅਧਿਆਪਕਾਂ ਤੇ ਪ੍ਰਿੰਸੀਪਲ ਵਿਚਕਾਰ ਚੱਲ ਰਹੇ ਤਣਾਅ ਨੂੰ ਲੈ ਕੇ ਇੱਕ ਅਧਿਆਪਕਾ ਮੰਗਲਵਾਰ ਨੂੰ ਬੇਹੋਸ਼ ਹੋ ਕੇ ਡਿੱਗ ਪਈ, ਜਿਸ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਸਕੂਲ ਦੇ ਅਧਿਆਪਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਕੂਲ ਪ੍ਰਿੰਸੀਪਲ ਵੱਲੋਂ ਅਧਿਆਪਕਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਅਤੇ ਬੱਚਿਆਂ ਸਾਹਮਣੇ ਦੁਰਵਿਹਾਰ ਕਰਨ ਤੋਂ ਦੁਖੀ ਹੋਏ ਲਗਭਗ 28 ਅਧਿਆਪਕਾਂ ਨੇ ਸਿੱਖਿਆ ਸਕੱਤਰ ਨੂੰ ਲਿਖਤੀ ਰੂਪ ਵਿੱਚ ਸ਼ਕਿਾਇਤ ਭੇਜ ਕੇ ਸਕੂਲ ਪ੍ਰਿੰਸੀਪਲ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਦੂਜੇ ਪਾਸੇ, ਸਕੂਲ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਹੀਰਾ ਨੇ ਅਧਿਆਪਕਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਅਧਿਆਪਕਾਂ ਤੇ ਸਖ਼ਤੀ ਕੀਤੀ ਗਈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਾਗਰਣ ਦੀ ਖ਼ਬਰ ਮੁਤਾਬਿਕ, ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੀ ਪ੍ਰਿੰਸੀਪਲ ਅਨੀਤਾ ਵੱਲੋਂ ਸਕੂਲ ਪਹੁੰਚ ਕੇ ਇਨਕੁਆਰੀ ਵੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਨ੍ਹਾਂ ਅਧਿਆਪਕਾਂ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਵੱਲੋਂ ਸਕੂਲ ਦੀ ਮੈਥ ਲੈਕਚਰਾਰ ਤੇ ਵਾਈਸ ਪ੍ਰਿੰਸੀਪਲ ਸੰਦੇਸ਼ ਕੁਮਾਰੀ ਨੂੰ ਕੁਝ ਵੱਧ ਘੱਟ ਕਿਹਾ ਅਤੇ ਮੁੜ ਫਿਰ ਸੰਦੇਸ਼ ਕੁਮਾਰੀ ਨੂੰ ਆਪਣੇ ਦਫਤਰ ਵਿੱਚ ਸੱਦ ਕੇ ਸਕੂਲ ਮੁਖੀ ਵੱਲੋਂ ਜ਼ਲੀਲ ਕੀਤਾ ਗਿਆ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਿਸ ਕਾਰਨ ਜਦੋਂ ਉਹ ਦਫਤਰ ਤੋਂ ਬਾਹਰ ਨਿਕਲੀ ਤਾਂ ਬੇਹੋਸ਼ ਹੋ ਕੇ ਇੱਕ ਦਮ ਧਰਤੀ ਤੇ ਡਿੱਗ ਪਈ। ਉਸਨੂੰ ਮੋਰਿੰਡਾ ਦੇ ਧੀਮਾਨ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments