Monday, April 22, 2024
No menu items!
HomeChandigarhPunjab News: ਕੈਬਨਿਟ ਸਬ ਕਮੇਟੀ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ 14 ਮਾਰਚ ਨੂੰ...

Punjab News: ਕੈਬਨਿਟ ਸਬ ਕਮੇਟੀ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ 14 ਮਾਰਚ ਨੂੰ ਹੋਵੇਗੀ ਅਹਿਮ ਮੀਟਿੰਗ

 

Punjab News: ਮੀਟਿੰਗ ਬੇਸਿੱਟਾ ਰਹੀ ਤਾਂ 15 ਮਾਰਚ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ: ਬੇਰੁਜ਼ਗਾਰ ਸਾਂਝਾ ਮੋਰਚਾ

ਦਲਜੀਤ ਕੌਰ, ਸੰਗਰੂਰ

Punjab News: ਪੰਜਾਬ ਕੈਬਨਿਟ ਸਬ ਕਮੇਟੀ ਦੇ ਨਾਲ 14 ਮਾਰਚ ਨੂੰ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਦੱਸ ਦਈਏ ਕਿ, ਬੀਤੇ ਕੱਲ੍ਹ ਆਪਣੇ ਰੁਜ਼ਗਾਰ ਦੀ ਮੰਗ ਲੈਕੇ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ ਬੇਰੁਜ਼ਗਾਰ ਸਾਂਝਾਂ ਮੋਰਚਾ ਦੇ ਬੇਰੁਜ਼ਗਾਰਾਂ ਨਾਲ ਮੁੜ ਧੱਕਾਮੁੱਕੀ ਹੋਈ ਅਤੇ ਕੁਝ ਮਹਿਲਾਵਾਂ ਦੀਆਂ ਚੁੰਨੀਆਂ ਤੱਕ ਲੱਥ ਗਈਆਂ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੋਸ਼ ਲਾਇਆ ਕਿ 25 ਫਰਵਰੀ ਦੇ ਪ੍ਰਦਰਸ਼ਨ ਮੌਕੇ ਬੇਰੁਜ਼ਗਾਰਾਂ ਨੂੰ 6 ਮਾਰਚ ਲਈ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਦਿੱਤਾ ਸੀ।

ਪ੍ਰੰਤੂ ਮੀਟਿੰਗ ਨਾ ਹੋਣ ਦੇ ਰੋਸ ਵਿੱਚ ਬੇਰੁਜ਼ਗਾਰਾਂ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਕੋਸ਼ਿਸ਼ ਕੀਤੀ। ਲੰਬੀ ਕਸ਼ਮਕਸ਼ ਮਗਰੋਂ ਬੇਰੁਜ਼ਗਾਰਾਂ ਨੂੰ 14 ਮਾਰਚ ਲਈ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ ਤਾਂ ਜਾ ਕੇ ਬੇਰੁਜ਼ਗਾਰ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ।

ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਮੀਟਿੰਗ ਰੱਦ ਜਾਂ ਬੇਸਿੱਟਾ ਹੋਈ ਤਾਂ 15 ਮਾਰਚ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।

 

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments