Tuesday, May 21, 2024
No menu items!
HomePunjabPunjab News: ਆਂਗਣਵਾੜੀ ਮੁਲਾਜ਼ਮਾਂ ਵੀ ਤਨਖ਼ਾਹਾਂ ਨੂੰ ਤਰਸੀਆਂ! ਮਾਨ ਸਰਕਾਰ ਖਿਲਾਫ਼ ਸੂਬਾਈ...

Punjab News: ਆਂਗਣਵਾੜੀ ਮੁਲਾਜ਼ਮਾਂ ਵੀ ਤਨਖ਼ਾਹਾਂ ਨੂੰ ਤਰਸੀਆਂ! ਮਾਨ ਸਰਕਾਰ ਖਿਲਾਫ਼ ਸੂਬਾਈ ਰੋਸ ਪ੍ਰਦਰਸ਼ਨ ਦਾ ਐਲਾਨ

 

Punjab News: ਡਾ. ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ 15 ਅਪ੍ਰੈਲ ਦਿਨ ਸੋਮਵਾਰ ਨੂੰ ਸੂਬਾਈ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਹਰਗੋਬਿੰਦ ਕੌਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ 15 ਅਪ੍ਰੈਲ ਦਿਨ ਸੋਮਵਾਰ ਨੂੰ ਸੂਬਾਈ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਪ੍ਰਧਾਨ ਮੈਡਮ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ’ਚ ਵੰਡਿਆ ਹੋਇਆ ਹੈ। ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਐਨ.ਜੀ.ਓ. ਬਲਾਕਾਂ ’ਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 14 ਮਹੀਨਿਆਂ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ। ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ 8 ਮਹੀਨਿਆਂ ਦਾ ਬਕਾਇਆ ਖੜ੍ਹਾ ਹੈ।

ਇਹਨਾਂ ਦਾ ਮਾਣਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 36 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ.ਜੀ.ਓ. ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ। ਮੁੱਖ ਵਿਭਾਗ ’ਚ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ 6-6 ਮਹੀਨੇ ਤਨਖਾਹਾਂ ਨਹੀਂ ਮਿਲਦੀਆਂ।

ਪੰਜ, ਛੇ ਮਹੀਨੇ ਪਹਿਲਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਇਹਨਾਂ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ।

ਉਹਨਾਂ ਕਿਹਾ ਕਿ 18 ਮਹੀਨਿਆਂ ਦਾ ਏਰੀਅਰ ਮੇਨ ਵਿਭਾਗ ’ਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵੀ ਰਹਿੰਦਾ ਹੈ ਉਹ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਨਹੀਂ ਦਿੱਤੇ ਗਏ। ਵਰਦੀ ਭੱਤਾ ਰਲੀਜ ਕੀਤਾ ਜਾਵੇ। ਪੀ.ਐੱਮ.ਐੱਮ.ਵੀ.ਵਾਈ. ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 2017 ’ਚ ਆਂਗਣਵਾੜੀ ਸੈਂਟਰਾਂ ਦੇ ਲੱਖਾਂ ਬੱਚਿਆਂ ਨੂੰ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਦਾਖਲ ਕਰ ਲਿਆ ਸੀ ਤੇ ਅੱਜ ਤੱਕ ਇਹ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਨੂੰ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਇਹ ਬੱਚੇ ਆਂਗਣਵਾੜੀ ਸੈਂਟਰਾਂ ’ਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ।

ਉਹਨਾਂ ਕਿਹਾ ਕਿ 15 ਅਪ੍ਰੈਲ ਨੂੰ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਵਿਖੇ ਪੁੱਜਣਗੀਆਂ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਗੱਲ ਨਹੀਂ ਸੁਣ ਰਹੀ। ਜਿਸ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments