Monday, April 22, 2024
No menu items!
HomeEducationPunjab News: ਅਧਿਆਪਕਾਂ ਦੀ ਤਨਖਾਹ ਕੱਟਣ ਖ਼ਿਲਾਫ਼ DEO ਦਫ਼ਤਰ ਅੱਗੇ ਰੋਸ ਮੁਜ਼ਾਹਰਾ...

Punjab News: ਅਧਿਆਪਕਾਂ ਦੀ ਤਨਖਾਹ ਕੱਟਣ ਖ਼ਿਲਾਫ਼ DEO ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

 

Punjab News: ਅਧਿਆਪਕ ਜਥੇਬੰਦੀਆਂ ਹੜਤਾਲ ਭਰਨ ਦੀ ਤਨਖ਼ਾਹ ਕਟੌਤੀ ਖਿਲਾਫ 21 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ

ਦਲਜੀਤ ਕੌਰ, ਪਟਿਆਲਾ

Punjab News: 16 ਫਰਵਰੀ ਦੀ ਦੇਸ਼ ਪੱਧਰੀ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੀ ਕੁਝ ਸਕੂਲ ਮੁੱਖੀਆਂ ਵੱਲੋਂ ਇੱਕ ਦਿਨ ਦੀ ਤਨਖਾਹ ਕੱਟਣ ਦੇ ਮਾਮਲੇ ਦਾ ਹੱਲ ਨਾ ਕੀਤੇ ਜਾਣ ਖਿਲਾਫ਼ ਅਧਿਆਪਕ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 21 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਦਫਤਰ ਵਿੱਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।ਤਨਖਾਹ ਕਟੌਤੀ ਸਬੰਧੀ ਸੱਦੀ ਮੀਟਿੰਗ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ, ਗੌਰਮਿੰਟ ਟੀਚਰਜ਼ ਯੂਨੀਅਨ, ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਅਤੇ ਐਲੀਮੈੰਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਅਧਿਆਪਕ ਜੱਥਟਬੰਦੀਆਂ ਵੱਲੋੰ ਸਮੁੱਚੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਪਰਮਜੀਤ ਸਿੰਘ, ਅਤਿੰਦਰ ਪਾਲ ਸਿੰਘ, ਲਛਮਣ ਸਿੰਘ ਨਬੀਪੁਰ ਅਤੇ ਮਨੋਜ ਘਈ ਨੇ ਦੱਸਿਆ ਕਿ ਦੇਸ਼ ਅੰਦਰ ਕਾਰਪੋਰੇਟ ਲੁੱਟ ਦੇ ਤੇਜ਼ ਕੀਤੇ ਹਮਲੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਅਤੇ ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਦਿੱਤੇ ਹੜਤਾਲ ਦੇ ਸਾਂਝੇ ਸੱਦੇ ਨੂੰ ਪੂਰੇ ਪੰਜਾਬ ਵਿੱਚ ਵੱਡਾ ਹੁੰਗਾਰਾ ਮਿਲਿਆ ਸੀ।

ਜ਼ਿਲ੍ਹਾ ਪਟਿਆਲਾ ਦੇ ਅਧਿਆਪਕਾਂ ਵੱਲੋਂ ਵੀ ਇਸ ਦਿਨ ਵੱਡੀ ਗਿਣਤੀ ਵਿੱਚ ਹੜਤਾਲ ਦਰਜ ਕਰਵਾਈ ਗਈ ਸੀ, ਪਰ ਕੁੱਝ ਸਕੂਲ ਮੁੱਖੀਆਂ ਵੱਲੋੰ ਹੜਤਾਲ ਭਰਵਾਉਣ ਵਾਲੇ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟੀ ਗਈ ਹੈ ਅਤੇ ਕੁਝ ਸਕੂਲ ਮੁੱਖੀ ਮਾਰਚ ਮਹੀਨੇ ‘ਚੋਂ ਤਨਖਾਹ ਕੱਟਣ ਲਈ ਨੋਟਿਸ ਕੱਢ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਦਫਤਰ ਨੂੰ ਸਮੁੱਚਾ ਮਾਮਲਾ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਮਸਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ ਅਤੇ ਉਕਤ ਸਕੂਲ ਮੁੱਖੀ ਸਰਕਾਰ ਵੱਲੋਂ ਇਸ ਹੜਤਾਲ ਸਬੰਧੀ ਕਿਸੇ ਹੁਕਮਾਂ ਦੇ ਜਾਰੀ ਹੋਣ ਤੋਂ ਬਿਨਾਂ ਹੀ ਤਨਖਾਹ ਕੱਟਣ ਲਈ ਬਜਿੱਦ ਹਨ। ਇਸ ਤੋਂ ਇਲਾਵਾ ਪੀਪੀਏ ਜਨਰੇਟ ਕਰਨ ਤੇ ਲਾਈ ਰੋਕ ਕਾਰਨ ਸਕੂਲਾਂ ਵਿੱਚ ਅਧਿਆਪਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਮਾਮਲਾ ਵੀ ਹੈ।

ਅਧਿਆਪਕ ਆਗੂਆਂ ਵਿਕਰਮਦੇਵ ਸਿੰਘ, ਜਸਵਿੰਦਰ ਸਮਾਣਾ, ਹਰਦੀਪ ਟੋਡਰਪੁਰ ਅਤੇ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਹੜਤਾਲ ਵਿੱਚ ਹਿੱਸਾ ਲੈਣਾ ਉਹਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਦਾ ਹਿੱਸਾ ਹੈ ਪਰ ਹੜਤਾਲ ਭਰਨ ਦੇ ਨਾਂ ਹੇਠ ਤਨਖਾਹ ਕੱਟਣ ਦੀ ਕਾਰਵਾਈ ਹੜਤਾਲ ਜਿਹੇ ਰੋਸ ਪ੍ਰਗਟਾਉਣ ਦੇ ਜਮਹੂਰੀ ਢੰਗ ਨੂੰ ਕਮਜ਼ੋਰ ਕਰਨ ਅਤੇ ਅਧਿਆਪਕਾਂ ਨੂੰ ਡਰਾਵਾ ਦਿਖਾ ਕੇ ਹੜਤਾਲ ਵਿੱਚ ਭਾਗ ਲੈਣ ਤੋਂ ਰੋਕਣ ਵਾਲੀ ਧਮਕਾਊ ਕਾਰਵਾਈ ਹੈ। ਉਹਨਾਂ ਕਿਹਾ ਕਿ 21 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਜ਼ਿਲੇ ਭਰ ਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments