Tuesday, April 30, 2024
No menu items!
HomePunjabPunjab News: ਵਿਸਾਖ ਦੀ ਧੁੱਪ 'ਚ ਸੜਕਾਂ 'ਤੇ ਆਸ਼ਾ ਵਰਕਰ! ਸੇਵਾ ਮੁਕਤੀ...

Punjab News: ਵਿਸਾਖ ਦੀ ਧੁੱਪ ‘ਚ ਸੜਕਾਂ ‘ਤੇ ਆਸ਼ਾ ਵਰਕਰ! ਸੇਵਾ ਮੁਕਤੀ ਉਮਰ 65 ਸਾਲ ਕਰਨ ਅਤੇ ਪੈਨਸ਼ਨ ਦੇਣ ਦੀ ਕੀਤੀ ਮੰਗ

 

Punjab News: ਅੰਮ੍ਰਿਤਸਰ ‘ਚ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਵਿਸ਼ਾਲ ਰੈਲੀ

ਦਲਜੀਤ ਕੌਰ/ ਪੰਜਾਬ ਨੈੱਟਵਰਕ, ਅੰਮ੍ਰਿਤਸਰ

Punjab News: ਪੰਜਾਬ ਸਰਕਾਰ ਵੱਲੋਂ 58 ਸਾਲ ਤੋਂ ਵੱਡੀ ਉਮਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਅਚਾਨਕ ਵਿਭਾਗ ਤੋਂ ਫ਼ਾਰਗ ਕਰਨ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਕੀਤੀ ਗਈ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਰੈਲੀ ਵਿੱਚ ਬੋਲਦਿਆਂ ਸੂਬਾ ਆਗੂ ਪਰਮਜੀਤ ਕੌਰ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਛੱਜਲਵੱਡੀ ਤੋਂ ਇਲਾਵਾ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਕੀਤੀ ਗਈ 17 ਸਾਲ ਦੀ ਲੰਬੀ ਸੇਵਾ ਨੂੰ ਅਣਗੌਲਿਆਂ ਕਰਕੇ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤਹਿ ਕਰਕੇ 31 ਮਾਰਚ ਤੋਂ ਬਾਅਦ ਖਾਲੀ ਹੱਥ ਘਰੀਂ ਤੋਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ।

ਜਿਸ ਨਾਲ ਪੰਜਾਬ ਅੰਦਰ ਹਜ਼ਾਰਾਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਜ਼ਬਰਦਸਤ ਧੱਕਾ ਵੱਜਾ ਹੈ। ਉਹਨਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਆਸ਼ਾ ਵਰਕਰਾਂ ਦੇ ਮਿਹਨਤਾਨੇ ਵਿੱਚ ਦੁੱਗਣਾ ਵਾਧਾ ਕੀਤਾ ਜਾਵੇਗਾ ਅਤੇ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਪ੍ਰੰਤੂ ਦੁੱਗਣਾ ਵਾਧਾ ਕਰਨ ਦੀ ਬਜਾਏ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਖਾਲੀ ਹੱਥੀਂ ਘਰ ਤੋਰਨ ਦਾ ਫੁਰਮਾਨ ਜਾਰੀ ਕਰਕੇ ਉਹਨਾ ਨਾਲ ਦੁੱਗਣਾ ਧਰੋਹ ਕਮਾਇਆ ਹੈ। ਪੰਜਾਬ ਸਰਕਾਰ ਦੀ ਇਸ ਹੋਛੀ ਕਾਰਵਾਈ ਨਾਲ ਪੰਜਾਬ ਸਰਕਾਰ ਦਾ ਵਰਕਰ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਜਥੇਬੰਦੀ ਦੀਆਂ ਆਗੂ ਰਣਜੀਤ ਦੁਲਾਰੀ, ਮਨਜੀਤ ਕੌਰ ਢਪੱਈਆਂ, ਗੁਰਵੰਤ ਕੌਰ ਲੋਪੋਕੇ, ਰਾਜਵਿੰਦਰ ਕੌਰ ਰਾਮਦਾਸ, ਬਲਜਿੰਦਰ ਕੌਰ ਵੇਰਕਾ, ਸੁਖਜਿੰਦਰ ਕੌਰ ਛੱਜਲਵੱਡੀ, ਹਰਪ੍ਰੀਤ ਕੌਰ ਬਾਬਾ ਬਕਾਲਾ, ਕੁਲਵੰਤ ਕੌਰ ਤਰਸਿੱਕਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਪੱਤਰ ਨੂੰ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਉਹਨਾਂ ਨੇ ਮੰਗ ਕੀਤੀ ਕਿ ਵਰਕਰਾਂ ਦੀ ਸੇਵਾਮੁਕਤੀ ਉਮਰ 65 ਸਾਲ ਕੀਤੀ ਜਾਵੇ, ਸੇਵਾ ਮੁਕਤੀ ਮੌਕੇ ਹਰ ਵਰਕਰ ਨੂੰ ਪੰਜ ਲੱਖ ਦੀ ਗਰੈਚੁਟੀ ਦਿੱਤੀ ਜਾਵੇ ਅਤੇ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ। ਇਸ ਮੌਕੇ ਕੁਲਬੀਰ ਕੌਰ ਰਮਦਾਸ, ਬਲਵਿੰਦਰ ਕੌਰ ਝੀਤਾ, ਡੌਲੀ ਵਾਸਲ, ਅਰਸ਼ ਲੋਪੋਕੇ, ਨਰਿੰਦਰ ਕੌਰ ਤਨੇਲ, ਦਵਿੰਦਰ ਕੌਰ ਗੁਲਸ਼ਨ ਅਤੇ ਕਰਮਜੀਤ ਕੌਰ ਗਦਲੀ ਨੇ ਵੀ ਸੰਬੋਧਨ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments