Friday, March 1, 2024
No menu items!
HomePunjabPunjab News: ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ 'ਤੇ ਲਾਈ ਪਾਬੰਦੀ

Punjab News: ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ‘ਤੇ ਲਾਈ ਪਾਬੰਦੀ

 

Punjab News : ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ 

ਪੰਜਾਬ ਨੈੱਟਵਰਕ, ਮਾਨਸਾ

Punjab News- ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ PSTET ਪਾਸ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਦੀ ਮੀਟਿੰਗ ਬੇਸਿੱਟਾ

ਹੁਕਮ ਵਿੱਚ ਕਿਹਾ ਗਿਆ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰਾਪਤ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਆਦਿ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਮੇਨ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਇਸ ਨਾਲ ਜਿੱਥੇ ਤਲਵੰਡੀ ਸਾਬੋ ਪਾਵਰ ਲਿਮਟਿਡ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉੱਥੇ ਨਾਲ ਹੀ ਥਰਮਲ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ ’ਤੇ ਹੀ ਕਰਨ, ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments