Friday, March 1, 2024
No menu items!
HomeChandigarhPunjab News: ਭਗਵੰਤ ਮਾਨ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ...

Punjab News: ਭਗਵੰਤ ਮਾਨ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

 

ਭਗਵੰਤ ਮਾਨ ਸਰਕਾਰ ਆਪਣੇ ਸਾਰੇ ਪੈਂਡਿੰਗ ਅਤੇ ਲਾਜ਼ਮੀ ਕੰਮਾਂ ਨੂੰ ਪੂਰਾ ਕਰਨ ‘ਚ ਲੱਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਭਗਵੰਤ ਮਾਨ ਸਰਕਾਰ ਆਪਣੇ ਸਾਰੇ ਪੈਂਡਿੰਗ ਅਤੇ ਲਾਜ਼ਮੀ ਕੰਮਾਂ ਨੂੰ ਪੂਰਾ ਕਰਨ ‘ਚ ਲੱਗੀ ਹੋਈ ਹੈ। ਮੁੱਖ ਮੰਤਰੀ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਵਾਉਣ।  ਇਸ ਦੇ ਨਾਲ ਹੀ ਸਰਕਾਰ ਅਗਲੇ ਇਕ ਮਹੀਨੇ ਦੇ ਅੰਦਰ-ਅੰਦਰ ਆਪਣੇ ਸਾਰੇ ਜ਼ਰੂਰੀ ਕੰਮਾਂ ਨੂੰ ਪੂਰਾ ਕਰਨਾ ਚਾਹੁੰਦੀ ਹੈ।

ਸਰਕਾਰ ਦਾ ਕਹਿਣਾ ਹੈ ਕਿ, ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾਂ ਪਹਿਲਾਂ ਸੂਬੇ ਦੇ ਸਾਰੇ ਪੈਂਡਿੰਗ ਕੰਮ ਨਿੱਬੜ ਜਾਣ। ਇਸ ਦੇ ਨਾਲ ਹੀ ਸਰਕਾਰ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਹੈ ਕਿ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- IMD Weather Forecast: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ, ਮੌਸਮ ਵਿਭਾਗ ਦਾ ਅਲਰਟ ਜਾਰੀ

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਮੁੱਖ ਮੰਤਰੀ ਦਫਤਰ ਵੱਲੋਂ ਪ੍ਰਸ਼ਾਸਨਿਕ ਤੇ ਪੁਲਸ ਤਬਾਦਲਿਆਂ ਨੂੰ ਸਮੇਂ ‘ਤੇ ਸੰਪੰਨ ਕਰਨ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ, ਜਿਸ ਦੇ ਅਨੁਸਾਰ ਕਦਮ ਵੀ ਚੁੱਕੇ ਜਾ ਰਹੇ ਹਨ।

ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੇ ਕਾਫ਼ੀ ਤਬਾਦਲੇ ਕੀਤੇ ਜਾ ਚੁੱਕੇ ਹਨ ਅਤੇ ਹੇਠਲੇ ਪੱਧਰ ‘ਤੇ ਵੀ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਵੱਲੋਂ ਆਪਣੇ-ਆਪਣੇ ਅਧੀਨ ਇਲਾਕਿਆਂ ‘ਚ ਕੰਮ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲੇ ਕਰਨ ਲਈ ਸੂਚੀਆਂ ਪੰਜਾਬ ਪੁਲਸ ਹੈੱਡਕੁਆਰਟਰ ਨੂੰ ਭੇਜੀਆਂ ਜਾ ਚੁੱਕੀਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments