Saturday, April 13, 2024
No menu items!
HomePunjabPunjab News: ਭਗਵੰਤ ਮਾਨ ਸਰਕਾਰ ਵੱਲੋਂ 9 ਸਾਇਲੋ ਗੋਦਾਮਾਂ ਨੂੰ ਮੰਡੀਆਂ ਸੌਂਪਣ...

Punjab News: ਭਗਵੰਤ ਮਾਨ ਸਰਕਾਰ ਵੱਲੋਂ 9 ਸਾਇਲੋ ਗੋਦਾਮਾਂ ਨੂੰ ਮੰਡੀਆਂ ਸੌਂਪਣ ਦਾ ਫ਼ੈਸਲਾ, ਕਿਸਾਨ ਮਜਦੂਰ ਜਥੇਬੰਦੀ ਨੇ ਕੀਤੀ ਨਿਖੇਧੀ

 

Punjab News: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੰਗ, ਪੰਜਾਬ ਸਰਕਾਰ ਇਹ ਫੈਸਲਾ ਤੁਰੰਤ ਵਾਪਸ ਲਵੇ

ਰੋਹਿਤ ਗੁਪਤਾ, ਗੁਰਦਾਸਪੁਰ

Punjab News: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੂ ਦੇ ਸਕੱਤਰ ਕੁਲਜੀਤ ਸਿੰਘ ਹਯਾਤ ਨਗਰ ਤੇ ਜਤਿੰਦਰ ਸਿੰਘ ਵਰਿਆ ਦੀ ਅਗਵਾਈ ਵਿੱਚ ਹਰਦੋਛੰਨੀ ਬਾਈ ਪਾਸ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਤੇ ਜਿਲਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ  ਨੇ ਲਿਖਤੀ ਪੈ੍ਸ ਬਿਆਨ ਰਾਹੀਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਜੋ ਕੇਂਦਰ ਸਰਕਾਰ ਦੀ ਕਿਸਾਨ ਮਜਦੂਰ ਮਾਰੂ ਨੀਤੀ ਹੈ, ਉਸਤੇ ਚੱਲਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 15 ਮਾਰਚ 2024 ਨੂੰ ਮੰਡੀ ਬੋਰਡ ਦੇ ਬਣੇ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਤੋੜ ਕੇ ਦੂਜੇ ਵਿਭਾਗਾਂ ਵਿੱਚ  ਰਲੇਵਾਂ ਕਰ ਦਿੱਤਾ ਹੈ, ਇਹਨਾਂ ਦੀ ਖਰੀਦੋ ਪਰੋਕਤ ਦਾ ਪ੍ਬੰਧ ਨਿੱਜੀ ਕੰਪਨੀਆਂ ਅਬਾਨੀ, ਆਡਾਨੀ ਦੇ ਬਣੇ 9 ਸਾਇਲੋ ਗੋਦਾਮਾਂ ਨੂੰ ਦੇ ਦਿੱਤਾ ਹੈ।ਪੂਰੇ ਪੰਜਾਬ ਵਿੱਚ 72 ਸਾਇਲੋ ਗੋਦਾਮ ਬਣ ਰਹੇ ਹਨ।

ਏਸੇ ਤਰ੍ਹਾਂ ਦੇਸ਼ ਵਿੱਚ 42 ਹਜ਼ਾਰ ਸਰਕਾਰੀ ਮੰਡੀਆਂ ਬਨਾਉਣ ਦੀ ਬਜਾਏ, ਜੋ ਦੇਸ਼ ਵਿੱਚ 7 ਹਜਾਰ ਤੇ ਪੰਜਾਬ ਵਿੱਚ 1800 ਮੰਡੀਆਂ ਹਨ, ਉਹ ਵੀ ਖੇਤੀ ਕਾਨੂੰਨਾਂ ਦੀ ਨੀਤੀ ਤਹਿਤ ਪਰਾਈਵੇਟ ਕੰਪਨੀਆਂ ਨੂੰ ਦੇ ਦਿੱਤੀਆਂ ਜਾਣਗੀਆਂ। ਖੇਤੀ ਕਾਨੂੰਨ ਭਾਵੇਂ ਕਿਸਾਨੀ ਸੰਘਰਸ਼ ਦੇ ਦਬਾਅ ਹੇਠ ਪਾਰਲੀਮੈਂਟ ਵਿੱਚ ਰੱਦ ਕਰ ਦਿੱਤੇ ਗਏ, ਪਰ ਕੇਦਰ ਵੱਲੋਂ ਖੇਤੀ ਕਾਨੂੰਨ ਰੱਦ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਇਹ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਖੇਤੀ ਕਿੱਤੇ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਲਈ , ਦੇਸ਼ ਦੇ 60 ਕਰੋੜ ਕਿਸਾਨਾਂ ਨੂੰ ਬਾਹਰ ਕਰਨ ਦੀ ਤਿਆਰੀ ਹੈ।

ਪੰਜਾਬ ਸਰਕਾਰ ਵੱਲੋਂ 26 ਮਾਰਕੀਟ ਕਮੇਟੀਆਂ ਤੋੜਨ ਦੇ ਫੈਸਲੇ ਦਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਖ਼ਤ ਸਬਦਾਂ ਵਿੱਚ ਵਿਰੋਧ ਕਰਦੇ ਹਾਂ।ਮੰਗ ਕਰਦੇ ਹਾਂ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਦੇਸ਼ ਦੇ ਦੋ ਵੱਡੇ ਫੋਰਮ ਕਿਸਾਨ ਮਜਦੂਰ ਮੋਰਚਾ ਤੇ SKM ਗੈਰ ਰਾਜਨੀਤਕ ਵੱਲੋਂ ਸ਼ੰਬੂ ਬਾਰਡਰ ਤੇ ਖਨੌਰੀ ਬਾਰਡਰ ਤੇ ਮੋਰਚੇ ਚੱਲ ਰਹੇ ਹਨ, ਉਹ MSP ਗਰੰਟੀ ਕਾਨੂੰਨਾ ਬਨਾਉਣ, ਡਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਕਿਸਾਨਾ ਦੀ ਕਰਜ ਮੁਕਤੀ ਤੇ ਕਿਸਾਨਾਂ ਮਜਦੂਰਾਂ ਦੀਆਂ 12ਮੰਗਾਂ ਲਾਗੂ ਕਰਵਾਉਣ ਲਈ ਚੱਲ ਰਿਹਾ ਹੈ।

ਆਉਣ ਵਾਲੇ ਦਿਨਾਂ ਵਿੱਚ ਉਥੋਂ ਵੀ ਮਾਰਕੀਟ ਕਮੇਟੀਆਂ ਤੋੜਨ ਦੇ ਵਿਰੋਧ ਵਿੱਚ ਵੱਡੇ ਐਲਾਨ ਕੀਤੇ ਜਾਣਗੇ। ਅਸੀਂ ਦੇਸ਼ ਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨ ਲਈ ਅੱਗੇ ਆਉਣ ਤੇ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ- 2 ਵਿੱਚ ਵੀ ਵੱਧ ਤੋਂ ਵੱਧ ਹਾਜਰੀ ਲਵਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਹਣ ਸਿੰਘ ਗਿੱਲ, ਅਮਰੀਕ ਸਿੰਘ ਹਯਾਤ ਨਗਰ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਵੱਸਣ ਸਿੰਘ ਪੀਰਾਂ ਬਾਗ਼, ਬੀਬੀ ਸੁਖਦੇਵ ਕੌਰ, ਬੀਬੀ ਮਨਜਿੰਦਰ ਕੌਰ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments