Punjab News: 10 ਅਗਸਤ ਦੀ ਲੁਧਿਆਣਾ ਮੀਟਿੰਗ ਵਿੱਚ ਤਿੱਖੇ ਐਕਸਨ ਦਾ ਐਲਾਨ ਕਰੇਗਾ ਸਾਂਝਾ ਫਰਂਟ
ਪੰਜਾਬ ਨੈੱਟਵਰਕ, ਅੰਮ੍ਰਿਤਸਰ
Punjab News: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਜਿਲਾ ਕਨਵੀਨਰ ਗੁਰਦੀਪ ਸਿੰਘ ਬਾਜਵਾ , ਅਸ਼ਵਨੀ ਅਵਸਥੀ , ਅਜੇ ਕੁਮਾਰ ਸਨੋਤਰਾ , ਜੋਗਿੰਦਰ ਸਿੰਘ , ਰਾਮ ਲੁਭਾਇਆ , ਸੁਖਦੇਵ ਸਿੰਘ ਪੰਨੂ , ਜੋਗਿੰਦਰ ਸਿੰਘ , ਕੁਲਦੀਪ ਸਿੰਘ ਉਦੋਕੇ , ਸੱਤਿਆਪਾਲ ਗੁਪਤਾ , ਬਲਦੇਵ ਸਿੰਘ ਲੁਹਾਰਕਾ , ਬੋਬਿੰਦਰ ਸਿੰਘ , ਹਰਵਿੰਦਰ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਇੱਕ ਰੋਸ਼ ਰੈਲੀ ਕਰਨ ਉਪਰੰਤ ਕੈਨਟੋਨਮੈਂਟ ਚੌਕ ਵਿੱਖੇ ਪੰਜਾਬ ਸਰਕਾਰ ਦਾ ਪੁੱਤਲਾ ਅਤੇ ਲਾਰਿਆਂ ਦੀ ਪੰਡ ਫੂਕੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ , ਨਰਿੰਦਰ ਪ੍ਰਧਾਨ , ਸੁਖਦੇਵ ਰਾਜ ਕਾਲੀਆ , ਦਵਿੰਦਰ ਸਿੰਘ , ਬਲਜਿੰਦਰ ਸਿੰਘ ਵਡਾਲੀ , ਚਰਨ ਸਿੰਘ , ਮੁਖਤਾਰ ਮੁਹਾਵਾ , ਰਣਬੀਰ ਉੱਪਲ , ਗੁਰਬਿੰਦਰ ਖੈਹਰਾ , ਸਰਬਜੀਤ ਤਰਸਿੱਕਾ , ਕਰਮਜੀਤ ਕੇਪੀ , ਨਰੇਸ਼ ਕੁਮਾਰ , ਬਲਦੇਵ ਰਾਜ ਸ਼ਰਮਾ , ਗੁਰਮੇਜ ਸਿੰਘ , ਰਕੇਸ਼ ਧਵਨ , ਨਿਰਮਲ ਸ਼ਰਮਾਂ , ਕਵਲਜੀਤ ਕੌਰ , ਨਿਰਮਲ ਅਨੰਦ, ਨਿਰਮਲ ਸਿੰਘ , ਹਰਪ੍ਰੀਤ ਸੋਹੀਆਂ , ਬਲਜਿੰਦਰ ਸਿੰਘ ਭੰਗੂ ਅਤੇ ਅਮਨ ਸ਼ਰਮਾਂ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 06 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ 01 ਜੁਲਾਈ ਨੂੰ ਮੀਟਿੰਗ ਕਰਨ ਲਈ ਲਿਖਤੀ ਸੱਦਾ ਪੱਤਰ ਦਿੱਤਾ ਗਿਆ, ਇਸ ਸੱਦਾ ਪੱਤਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਜੁਲਾਈ ਨੂੰ ਕਵਾਨਾ ਕਲੱਬ ਫਗਵਾੜਾ ਵਿਖੇ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਮੌਕੇ ਸਾਂਝਾ ਫਰੰਟ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ , ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ।
ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਚਰਚਾ ਕਰਦਿਆਂ ਮੁੱਖ ਮੰਤਰੀ ਜੀ ਵੱਲੋਂ ਇਹ ਆਖਿਆ ਗਿਆ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ, ਇਸ ਕਰਕੇ ਹੁਣ ਕਿਸੇ ਵੀ ਮੰਗ ਤੇ ਐਲਾਨ ਨਹੀਂ ਕੀਤਾ ਜਾ ਸਕਦਾ , ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ । ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਹੁਣ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ 22 ਅਗਸਤ ਤੇ ਪਾ ਦਿੱਤੀ ਗਈ ਹੈ।
ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਲਗਾਤਾਰ ਡੰਗ ਟਪਾਉ ਦੀ ਨੀਤੀ ਤੇ ਚਲਦੀ ਹੋਈ ਚੋਣ ਜਾਬਤੇ ਦੀ ਉਡੀਕ ਵਿੱਚ ਹੀ ਹੈ ਅਤੇ ਇਥੋਂ ਇਹ ਵੀ ਜਾਪਦਾ ਹੈ ਕਿ ਸਰਕਾਰ ਪਾਸ ਸਾਡੀਆਂ ਮੰਗਾਂ ਪ੍ਰਤੀ ਸਾਡੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਹੈ। ਇਸ ਲਈ ਸਾਂਝਾ ਫਰੰਟ ਦੇ ਕੀਤੇ ਐਲਾਨ ਮੁਤਾਬਿਕ ਮੁੱਖ ਮੰਤਰੀ ਦੀ ਇਸ ਨੀਅਤ ਦੇ ਖਿਲਾਫ 05 – 06 ਅਗਸਤ ਨੂੰ ਸਮੁੱਚੇ ਪੰਜਾਬ ਅੰਦਰ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾਣਗੀਆਂ ਦੇ ਐਲਾਨ ਤਹਿਤ ਅੰਮ੍ਰਿਤਸਰ ਜਿਲ੍ਹੇ ਵਿੱਚ ਮੁੱਖ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਇਸ ਉਪਰੰਤ ਸਾਂਝਾ ਫਰੰਟ ਵੱਲੋਂ 10 ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿਖੇ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਆਗੂਆਂ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਇਸ ਸਰਕਾਰ ਵਲੋਂ ਜੋ ਕਾਨੂੰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਇਆ ਗਿਆ ਹੈ ਉਹ ਅੱਤ ਦਾ ਘਾਤਕ ਹੈ।
ਕਿਉਂਕਿ ਇਸ ਪੌਲਸੀ ਰਾਹੀਂ ਪੱਕੇ ਹੋਣ ਵਾਲੇ ਮੁਲਾਜ਼ਮ ਦੀਆਂ ਤਨਖਾਹਾਂ ਵਿੱਚ ਹੀ ਮਮੂਲੀ ਵਾਧਾ ਹੋਵੇਗਾ ਇਹਨਾਂ ਨੂੰ ਹੋਰ ਕੋਈ ਪੱਕਿਆਂ ਵਾਲੀ ਰਾਹਤ ਨਹੀਂ ਮਿਲੇਗੀ ਅਤੇ ਇਸ ਪਾਲਸੀ ਨੇ ਦਰਜਾ ਚਾਰ ਦੇ ਉੱਤੇ ਵਾਧੂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ , ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਬਾਹਰ ਰੱਖ ਦਿੱਤਾ ਹੈ , ਮਿਡ ਡੇ ਮੀਲ ਕੁੱਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ /ਹੈਲਪਰਾਂ ਦੇ ਭੱਤੇ ਦੁੱਗਣੇ ਕਰਨ ਤੋਂ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ।
ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਉਸ ਨੂੰ ਕੇਂਦਰ ਸਰਕਾਰ ਨਾਲ ਜਬਰੀ ਬੰਨਿਆ ਜਾ ਰਿਹਾ ਹੈ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗਣਾਕ ਨਾਲ ਕਰਨ ਤੋਂ ਵੀ ਸਰਕਾਰ ਪਿੱਛੇ ਹਟ ਰਹੀ ਹੈ, ਮੁਲਾਜ਼ਮ / ਪੈਨਸ਼ਨਰ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭਤੇ ਦੇ ਬਕਾਏ ਉਡੀਕਦੇ – ਉਡੀਕਦੇ ਇਸ ਜਹਾਨ ਤੋਂ ਤੁਰਦੇ ਜਾ ਰਹੇ ਹਨ , ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨੀਆਂ ਤਾਂ ਦੂਰ ਦੀ ਗੱਲ ਤਨਖਾਹ ਕਮਿਸ਼ਨ ਦਾ ਦੂਜਾ ਹਿੱਸਾ ਠੰਡੇ ਵਸਤੇ ਵਿੱਚ ਪਾਇਆ ਹੋਇਆ ਹੈ
ਜਿਸ ਕਰਕੇ ਮੁਲਾਜ਼ਮ ਏਸੀਪੀ ਦੇ ਲਾਭ ਤੋਂ ਵੀ ਵਾਂਝੇ ਹੋਏ ਬੈਠੇ ਹਨ, ਮਹਿਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜੋ 12 ਪ੍ਰਤੀਸ਼ਤ ਬਣਦੀਆਂ ਹਨ ਉਹ ਨਾ ਦੇ ਕੇ ਮਹਿਗਾਈ ਭੱਤੇ ਨੂੰ ਕੇਂਦਰ ਨਾਲੋਂ ਡੀ ਲਿੰਕ ਕੀਤਾ ਜਾ ਰਿਹਾ ਹੈ, ਪੇਂਡੂ ਭੱਤਾ , ਫਿਕਸ ਸਫਰੀ ਭੱਤਾ ਅਤੇ ਤੇਲ ਭੱਤੇ ਸਮੇਤ ਵੱਖ-ਵੱਖ ਮੁਲਾਜ਼ਮਾਂ ਨੂੰ ਮਿਲਣ ਵਾਲੇ ਵੱਖ-ਵੱਖ ਤਰਾਂ ਦੇ ਹੋਰ ਭੱਤੇ ਸੋਧਣ ਦੇ ਨਾਂ ਤੇ ਬੰਦ ਕਰਕੇ ਰੱਖ ਦਿੱਤੇ ਹਨ ਅਤੇ ਇਹ ਸਰਕਾਰ ਉਹਨਾਂ ਨੂੰ ਮੁੜ ਚਾਲੂ ਕਰਨ ਵਾਸਤੇ ਤਿਆਰ ਨਹੀਂ , ਪ੍ਰਵੇਸ਼ਨਲ ਪੀਰੀਅਡ ਦੌਰਾਨ ਤਿੰਨ ਸਾਲ ਮੁਢਲੀ ਤਨਖਾਹ ਦੇ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ , ਪੰਜਾਬ ਅੰਦਰ 16 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਜਬਰੀ ਕੇਂਦਰੀ ਤਨਖਾਹ ਸਕੇਲ ਥੋਪੇ ਜਾ ਰਹੇ ਹਨ , ਕੁੱਝ ਦੇਣ ਦੀ ਥਾਂ ਉਲਟਾ 200/- ਰੁਪਏ ਪ੍ਰਤੀ ਮਹੀਨਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੋਂ ਜਜੀਆ ਵਸੂਲਿਆ ਜਾ ਰਿਹਾ ਹੈ।
ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ / ਪੈਨਸ਼ਨਰ ਪ੍ਰਤੀ ਮਾੜੀਆਂ ਨੀਤੀਆਂ ਦੇ ਖਿਲਾਫ ਇਸ ਵਰਗ ਅੰਦਰ ਵਿਆਪਕ ਰੋਸ ਹੈ ਜਿਸ ਦਾ ਪ੍ਰਗਟਾਵਾ ਉਹ ਆਣ ਵਾਲੇ ਸੰਘਰਸ਼ਾਂ ਵਿੱਚ ਕਰਨਗੇ।ਇਸ ਮੌਕੇ ਮਦਨ ਲਾਲ ਮੰਨਣ , ਮੰਗਲ ਸਿੰਘ ਟਾਂਡਾ , ਰਜੇਸ਼ ਪ੍ਰਾਸ਼ਰ , ਪ੍ਰੇਮ ਚੰਦ ਅਜਾਦ , ਸਵਿੰਦਰ ਭੱਟੀ , ਬਲਵਿੰਦਰ ਸਿੰਘ , ਕਰਮਜੀਤ ਕੇ ਪੀ , ਰੇਸ਼ਮ ਸਿੰਘ , ਜਸਵੰਤ ਰਾਏ, ਮੇਜਰ ਸਿੰਘ , ਜਤਿੰਦਰਪਾਲ ਸਿੰਘ , ਇੰਦਰਜੀਤ ਰਿਸ਼ੀ , ਗੁਰਦੇਵ ਸਿੰਘ , ਮਮਤਾ ਸ਼ਰਮਾਂ,ਭਵਾਨੀ ਫੇਰ , ਸਾਹਿਬ ਸੋਨੂੰ , ਹਰਮਨਦੀਪ ਭੰਗਾਲੀ , ਜਤਿਨ ਸ਼ਰਮਾਂ ,ਹੀਰਾ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ/ਪੈਨਸ਼ਨਰ ਹਾਜ਼ਰ ਸਨ।