Friday, May 17, 2024
No menu items!
HomeChandigarhPunjab News: ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਬਾਰੇ ਭਗਵੰਤ ਮਾਨ...

Punjab News: ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਬਾਰੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ…

 

Punjab News: ਸਰਕਾਰ ਜਲਦ ਹੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਵਾਲੀ ਗਾਰੰਟੀ ਕਰੇਗੀ ਪੂਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ/ਰੋਪੜ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੱਢਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀ ਗਰੰਟੀ ਜੋ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਹੈ, ਨੂੰ ਜਲਦ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋPSEB 8th and 12th Result 2024: PSEB 8ਵੀਂ ਅਤੇ 12ਵੀਂ ਜਮਾਤ ਦੇ ਅੱਜ ਸ਼ਾਮ 4 ਵਜੇ ਐਲਾਨੇਗਾ ਨਤੀਜੇ, ਇੰਝ ਕਰੋ ਚੈੱਕ

ਭਗਵੰਤ ਮਾਨ ਨੇ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਹੀ ਖੇਤਾਂ ਨੂੰ ਜਾਂਦਾ ਸੀ, ਪਰ ਇਸ ਵੇਲੇ 59 ਫ਼ੀਸਦੀ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਨੂੰ ਸਿੰਚਾਈ ਲਈ ਜਾ ਰਿਹਾ ਹੈ।

ਇਹ ਵੀ ਪੜ੍ਹੋHoliday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਅਕਤੂਬਰ ਮਹੀਨੇ ਵਿੱਚ 70% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 6 ਲੱਖ ਟਿਊਬਵੈੱਲ ਬੰਦ ਹੋ ਜਾਣਗੇ ਕਿਉਂਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਅਤੇ 6 ਤੋਂ 7 ਹਜਾਰ ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ। ਇਹ ਪੈਸਾ ‘ਆਪ’ ਸਰਕਾਰ ਦੀ ਗਰੰਟੀ ਜੋ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਹੈ, ਨੂੰ ਪੂਰਾ ਕਰਨ ਲਈ ਵਰਤਿਆ ਜਾਵੇਗਾ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼੍ਰੀ ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਖਡੂਰ ਸਾਹਿਬ, ਅੰਮ੍ਰਿਤਸਰ, ਫ਼ਰੀਦਕੋਟ, ਸੰਗਰੂਰ, ਜਲੰਧਰ ਅਤੇ ਲੁਧਿਆਣਾ ਜਾ ਚੁੱਕੇ ਹਨ ਅਤੇ ਹਰ ਥਾਂ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਆਪ’ ਨੂੰ ਇਤਿਹਾਸਕ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ। ਇਸ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ 13-0 ਨਾਲ ਜਿੱਤ ਦਰਜ ਕਰੇਗੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜ ਰਹੇ ਹਨ, ਪਰ ਉਹ ਇਕੱਲੇ ਹਨ, ਉਹ ਭਾਜਪਾ ਦੇ ਖ਼ਿਲਾਫ਼, ਕੇਂਦਰ ਸਰਕਾਰ ਅਤੇ ਰਾਜਪਾਲ ਦੇ ਖ਼ਿਲਾਫ਼ ਲੜ ਰਹੇ ਹਨ, ਉਨ੍ਹਾਂ ਨੂੰ ਲੋਕਾਂ ਦੇ ਸਮਰਥਨ ਦੀ ਲੋੜ ਹੈ, ਇਸ ਲਈ ਉਨ੍ਹਾਂ ਨੂੰ 13 ਹੋਰ ਹੱਥ ਦਿਓ ਤਾਂ ਜੋ ਉਹ ਪੰਜਾਬ ਦੇ ਹੱਕਾਂ ਲਈ ਸੰਸਦ ਵਿੱਚ ਜ਼ੋਰਦਾਰ ਆਵਾਜ਼ ਉਠਾਉਣ।

ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੀ ਹਾਲਤ ਐਨੀ ਖ਼ਰਾਬ ਹੋ ਗਈ ਹੈ ਕਿ ਕੋਈ ਇਨ੍ਹਾਂ ਦੀਆਂ ਟਿਕਟਾਂ ’ਤੇ ਚੋਣ ਲੜਨ ਨੂੰ ਵੀ ਤਿਆਰ ਨਹੀਂ ਹੋ ਰਿਹਾ। ਮਾਨ ਨੇ ਕਿਹਾ ਕਿ ਅਗਲੇ ਦੋ ਸਾਲਾਂ ਬਾਅਦ ਪੰਜਾਬ ਵਿੱਚੋਂ ਇਹ ਪਾਰਟੀਆਂ ਅਤੇ ਸਿਆਸਤਦਾਨ ਪੂਰੀ ਤਰ੍ਹਾਂ ਖਤਮ ਹੋ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments