Monday, May 20, 2024
No menu items!
HomePunjabPunjab News: ਗਣਤੰਤਰ ਦਿਵਸ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, ਨਿੱਜੀਕਰਨ...

Punjab News: ਗਣਤੰਤਰ ਦਿਵਸ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ, ਨਿੱਜੀਕਰਨ ਦੇ ਖਿਲਾਫ਼ ਕਰਨਗੇ ਰੋਸ ਪ੍ਰਦਰਸ਼ਨ

 

Punjab News: ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕਰੇ ਸਰਕਾਰ: ਮੋਰਚਾ ਆਗੂ

ਪੰਜਾਬ ਨੈੱਟਵਰਕ, ਬਠਿੰਡਾ

Punjab News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ‘ਗਣਤੰਤਰ ਦਿਵਸ’ ਮੌਕੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੇ ਖਿਲਾਫ਼ ਕਾਲੇ ਝੰਡਿਆਂ ਨਾਲ਼ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।

ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ, ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ ਕੋਸ਼ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਜਰੂਰੀ ਸੇਵਾਵਾਂ ਦੇ ਸਰਕਾਰੀ ਅਦਾਰਿਆਂ ਬਿਜਲੀ, ਪਾਣੀ, ਸਿਹਤ, ਸਿੱਖਿਆ, ਆਵਾਜਾਈ, ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ।

ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ, ਲੇਬਰ, ਬਿਜਲੀ, ਪਾਣੀ, ਸੁਰੱਖਿਆ, ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ।

ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਨਾ-ਮਾਤਰ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ ਅਤੇ ਨਵੇਂ ਲੇਬਰ ਕਾਨੂੰਨਾਂ ਵਿੱਚ ਤਨਖਾਹ ਤਹਿ ਕਰਨ ਦੇ ਨਿਯਮ ਨੂੰ ਰੱਦ ਕਰਕੇ ਇਹ ਅਧਿਕਾਰ ਨਿੱਜੀ ਕੰਪਨੀਆਂ ਨੂੰ ਦੇ ਦਿੱਤਾ ਹੈ।

ਆਗੂਆਂ ਨੇ ਕਿਹਾ ਇੱਕ ਪਾਸੇ ‘ਗਣਤੰਤਰ ਦਿਵਸ’ ਮੌਕੇ ਹਾਕਮਾਂ ਵੱਲੋਂ ਦੇਸ ਆਜ਼ਾਦ ਹੋਣ ਅਤੇ ਦੇਸ ਵਾਸੀਆਂ ਨੂੰ ਸੰਵਿਧਾਨ ਮੁਤਬਿਕ ਕੁੱਲ ਸਹੂਲਤਾਂ ਦੇਣ ਦੀਆਂ ਟਾਹਰਾਂ ਮਾਰੀਆਂ ਜਾਣਗੀਆਂ,ਦੂਜੇ ਪਾਸੇ ਦੇਸ਼ ਦੇ ਹਾਕਮਾਂ ਵੱਲੋੰ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹ ਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ।

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਕਾਰਨ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ।

ਜਿਸ ਦੇ ਵਿਰੋਧ ਵਜੋਂ 26 ਜਨਵਰੀ ਨੂੰ ‘ਗਣਤੰਤਰ ਦਿਵਸ’ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਸਮੁੱਚੇ ਪੰਜਾਬ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ, ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments