Wednesday, May 22, 2024
No menu items!
HomePunjabPunjab News: ਅਕਾਲੀ-ਭਾਜਪਾ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ AAP 'ਚ ਸ਼ਾਮਲ

Punjab News: ਅਕਾਲੀ-ਭਾਜਪਾ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ AAP ‘ਚ ਸ਼ਾਮਲ

 

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਕਈ ਨੇਤਾ ‘ਆਪ’ ਵਿੱਚ ਸ਼ਾਮਲ ਹੋ ਗਏ।

ਮੋਗਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਮੋਗਾ ਵਿੱਚ 6 ਵਾਰ ਨਗਰ ਕੌਂਸਲਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਹਿ ਚੁੱਕੇ ਹਨ।

ਉਨ੍ਹਾਂ ਦੇ ਨਾਲ ਸੰਜੀਵ ਕੁਮਾਰ ਨਰੂਲਾ (ਜਨਰਲ ਸੈਕਤਰ ਪੰਜਾਬ, ਅਕਾਲੀ ਦਲ), ਜਲੌਰ ਸਿੰਘ ਗਿੱਲ (ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਰਾਜਵੀਰ ਸਿੰਘ ਅਰੋੜਾ (ਮੀਤ ਪ੍ਰਧਾਨ ਜ਼ਿਲ੍ਹਾ ਮੋਗਾ ਅਕਾਲੀ ਦਲ), ਮਨੋਹਰ ਲਾਲ (ਮੀਤ ਪ੍ਰਧਾਨ ਮੋਗਾ ਅਕਾਲੀ ਦਲ) ਅਤੇ ਕਮਲਦੀਪ ਬਹਿਲ (ਅਕਾਲੀ ਦਲ) ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸੂਬੇ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਹਲਕਾ ਇੰਚਾਰਜ ਬਾਘਾਪੁਰਾਣਾ ਅਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸਮੂਹ ਆਗੂਆਂ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਲੋਕ ਸਭਾ ਹਲਕਾ ਫ਼ਰੀਦਕੋਟ ‘ਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।

ਇਸ ਮੌਕੇ ਮੋਗਾ ਤੋਂ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments