Thursday, May 16, 2024
No menu items!
HomeChandigarhPunjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਆਪ 'ਚ ਸ਼ਾਮਲ

Punjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਆਪ ‘ਚ ਸ਼ਾਮਲ

 

Punjab News: ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ- ਚੌਧਰੀ ਪਵਨ ਕਟਾਰੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਲੋਕ ਸਭਾ ਚੋਣਾ ਦੇ ਐਲਾਨ ਹੋਣ ਤੋਂ ਪਹਿਲਾ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਉੱਘੇ ਕਾਂਗਰਸੀ ਆਗੂ ਅਤੇ ਮੌਜੂਦਾ ਜਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਪਵਨ ਕਟਾਰੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।

ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋ ਸਵਾਗਤ ਕੀਤਾ ਗਿਆ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ (ਖੇਤੀਬਾੜੀ ਮੰਤਰੀ), ਐਡਵੋਕੇਟ ਕਰਮਜੀਤ ਸਿੰਘ ਘੁੰਮਣ ਐਮ.ਐਲ.ਏ, ਜੀਵਨ ਸਿੰਘ ਸੰਘੋਵਾਲ ਐਮ.ਐਲ.ਏ, ਦਲਜੀਤ ਸਿੰਘ ਗਰੇਵਾਲ (ਭੋਲਾ) ਐਮ.ਐਲ.ਏ, ਰੁਪਿੰਦਰ ਸਿੰਘ ਐਮ.ਐਲ.ਏ, ਹਰਦੀਪ ਸਿੰਘ ਮੁੰਡੀਆਂ ਐਮ.ਐਲ.ਏ, ਜਸਵੀਰ ਸਿੰਘ ਰਾਜਾ ਐਮ.ਐਲ.ਏ ਮੌਜੂਦ ਸਨ।

ਕਟਾਰੀਆਂ ਨੇ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੌੜੀ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments