Friday, March 1, 2024
No menu items!
HomeChandigarhPunjab News! ਭਗਵੰਤ ਮਾਨ ਸਰਕਾਰ ਵਲੋਂ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਵੱਡਾ ਫ਼ੈਸਲਾ,...

Punjab News! ਭਗਵੰਤ ਮਾਨ ਸਰਕਾਰ ਵਲੋਂ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਵੱਡਾ ਫ਼ੈਸਲਾ, ਬਿੱਲ ਖ਼ਰੜਾ ਬਣਾਉਣ ਦੇ ਅਧਿਕਾਰੀਆਂ ਨੂੰ ਹੁਕਮ

 

Punjab News! ਗੈਰ ਕਾਨੂੰਨੀ ਕਲੋਨਾਈਜ਼ਰਾਂ ਖਿਲਾਫ਼ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬਿੱਲ ਖ਼ਰੜਾ ਬਣਾਉਣ ਦੇ ਅਧਿਕਾਰੀਆਂ ਨੂੰ ਹੁਕਮ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News! ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ।

ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments