Tuesday, March 5, 2024
No menu items!
HomeChandigarhPunjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਇਨ੍ਹਾਂ ਸਟੇਡੀਅਮ 'ਚ ਨਹੀਂ ਹੋਵੇਗੀ...

Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਇਨ੍ਹਾਂ ਸਟੇਡੀਅਮ ‘ਚ ਨਹੀਂ ਹੋਵੇਗੀ ਗਣਤੰਤਰ ਦਿਵਸ ਦੀ ਪਰੇਡ

 

Punjab News: ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ.ਏ.ਯੂ ਵਿਖੇ ਹੋਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ ਕਿ, ਪੰਜਾਬ (Punjab) ਭਰ ਵਿੱਚ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿਖੇ ਨਹੀਂ ਕਰਵਾਈ ਜਾਵੇਗੀ। ਇਹ ਜਾਣਕਾਰੀ ਸੀਐੱਮ ਭਗਵੰਤ ਮਾਨ ਦੇ ਵਲੋਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਰਾਜ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਕਈ ਝਾਕੀਆਂ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ।

ਇਹ ਵੀ ਪੜ੍ਹੋ- NIA Raid: ਪੰਜਾਬ ‘ਚ ਸਰਕਾਰੀ ਅਧਿਆਪਕ ਦੇ ਘਰ ਐਨਆਈਏ ਦੀ ਰੇਡ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਸਮੇਂ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਨੁਕਸਾਨ ਪਹੁੰਚਣ ਨਾਲ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਦਿੱਕਤ ਪੇਸ਼ ਆਉਂਦੀ ਹੈ, ਜੋ ਬਿਲਕੁਲ ਵੀ ਠੀਕ ਨਹੀਂ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ.ਏ.ਯੂ ਵਿਖੇ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments