Friday, March 1, 2024
No menu items!
HomePunjabPunjab News: ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ...

Punjab News: ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ

 

Punjab News: 16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਮੌਕੇ ਠੇਕਾ ਮੁਲਾਜ਼ਮਾਂ ਵੱਲੋ ਰੈਲੀਆਂ/ਮੁਜ਼ਾਹਰੇ ਕਰਕੇ ਫੂਕੇ ਜਾਣਗੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ: ਮੋਰਚਾ ਆਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਕੇਂਦਰੀ ਟਰੇਡ ਯੂਨੀਅਨਾਂ ਦੇ 16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਦੇ ਸੱਦੇ ਤੇ ਸਮੁੱਚੇ ਪੰਜਾਬ ਵਿੱਚ ਸਰਕਾਰੀ ਅਦਾਰਿਆਂ ਦੇ ਮੁੱਖ ਗੇਟਾਂ ਅਤੇ ਦਫ਼ਤਰਾਂ ਅੱਗੇ ਰੈਲੀਆਂ/ਮੁਜ਼ਾਹਰੇ ਕਰਨ ਉਪਰੰਤ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ, ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ, ਪਾਣੀ, ਸਿਹਤ, ਸਿੱਖਿਆ, ਆਵਾਜਾਈ, ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ, ਲੇਬਰ, ਬਿਜਲੀ, ਪਾਣੀ, ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ।

ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ।

ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਦੇਸੀ-ਵਿਦੇਸ਼ੀ ਨਿੱਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ।

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਹੀ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ।

ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ’16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ’ ਮੌਕੇ ਸਮੁੱਚੇ ਪੰਜਾਬ ਵਿੱਚ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ/ਅਦਾਰਿਆਂ ਦੇ ਮੁੱਖ ਗੇਟਾਂ ਤੇ ਰੈਲੀਆਂ/ਮੁਜ਼ਾਹਰੇ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ/ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

ਮੋਰਚੇ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ।

ਜਿਸਦੀ ਤਿਆਰੀ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ 15 ਫ਼ਰਵਰੀ ਨੂੰ ਸਮੂਹ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਗੂਆਂ ਦੇ ਡੈਪੂਟੇਸ਼ਨਾਂ ਵੱਲੋਂ ਇੱਕ ਵਾਰ ਫ਼ਿਰ ਮੰਗ ਪੱਤਰ ਸੌਂਪੇ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments