Thursday, May 16, 2024
No menu items!
HomeChandigarhPunjab News: ਮੁਲਾਜ਼ਮਾਂ ਦੇ ਤਨਖਾਹ ਸਕੇਲ ਨੂੰ ਹਾਈਕੋਰਟ 'ਚ ਚੁਣੌਤੀ! ਪੰਜਾਬ ਸਰਕਾਰ...

Punjab News: ਮੁਲਾਜ਼ਮਾਂ ਦੇ ਤਨਖਾਹ ਸਕੇਲ ਨੂੰ ਹਾਈਕੋਰਟ ‘ਚ ਚੁਣੌਤੀ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

 

Punjab News: ਪੰਜਾਬ ਸਰਕਾਰ ਦੇ ਨਵੇਂ ਸਿਸਟਮ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਵੱਡਾ ਫਰਕ ਪਵੇਗਾ- ਪਟੀਸ਼ਨਰ 

ਚੰਡੀਗੜ੍ਹ : 

Punjab News: ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਬਜਾਏ 2020 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਨੂੰ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ-Breaking: ਭਿਆਨਕ ਸੜਕ ਹਾਦਸੇ ‘ਚ ਸਕੂਲ ਅਧਿਆਪਕਾ ਦੀ ਮੌਤ

ਪਟੀਸ਼ਨ ਦਾਇਰ ਕਰਦੇ ਹੋਏ ਧਰਮਜੀਤ ਸਿੰਘ ਅਤੇ 440 ਹੋਰਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਬਜਾਏ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦਿਤਾ ਜਾ ਰਿਹਾ ਹੈ। ਇਹ ਸਿਸਟਮ ਜੁਲਾਈ 2020 ਤੋਂ ਬਾਅਦ ਨਿਯੁਕਤ ਕੀਤੇ ਗਏ ਮੁਲਾਜ਼ਮਾਂ ‘ਤੇ ਜ਼ਬਰਦਸਤੀ ਥੋਪਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-ਪੰਜਾਬ ‘ਚ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਕੀਤਾ ਮਜਬੂਰ, SGPC ਨੇ ਲਿਆ ਸਖ਼ਤ ਨੋਟਿਸ

ਪੰਜਾਬ ਸਰਕਾਰ ਦੇ ਨਵੇਂ ਸਿਸਟਮ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਵੱਡਾ ਫਰਕ ਪਵੇਗਾ। ਪਟੀਸ਼ਨਰ ਨੇ ਕਿਹਾ ਕਿ ਇੱਕੋ ਸੀਨੀਆਰਤਾ ਸੂਚੀ ‘ਚ ਮੌਜੂਦ ਦੋ ਵਿਅਕਤੀਆਂ ਨੂੰ ਵੱਖ-ਵੱਖ ਤਨਖਾਹ ਸਕੇਲਾਂ ਦਾ ਲਾਭ ਕਿਵੇਂ ਦਿੱਤਾ ਜਾ ਸਕਦਾ ਹੈ। ਪਟੀਸ਼ਨਰ ਨੇ ਕਿਹਾ ਕਿ ਇਹ ਜੁਲਾਈ 2020 ਤੋਂ ਬਾਅਦ ਨਿਯੁਕਤੀਆਂ ‘ਚ ਭਰਤੀ ਕੀਤੇ ਗਏ ਲੋਕਾਂ ਨਾਲ ਸਿੱਧਾ ਵਿਤਕਰਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪਟੀਸ਼ਨ ‘ਚ ਇਸ ਨੂੰ ਰੱਦ ਕਰਨ ਤੇ ਪੁਰਾਣੀ ਪ੍ਰਣਾਲੀ ਨੂੰ ਬਹਾਲ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਦਾ ਅਲਰਟ! ਪੰਜਾਬ ਸਮੇਤ ਉੱਤਰੀ ਭਾਰਤ ‘ਚ 3 ਦਿਨ ਪਵੇਗਾ ਭਾਰੀ ਮੀਂਹ- ਤੂਫ਼ਾਨ ਦੀ ਚੇਤਾਵਨੀ

ਇਥੇ ਦੱਸ ਦਈਏ ਕਿ, ਪਟੀਸ਼ਨਰ ਨੇ ਇਹ ਵੀ ਕਿਹਾ ਹੈ ਕਿ, ਇਕੋ ਸੀਨੀਆਰਤਾ ਸੂਚੀ ਵਿਚ ਮੌਜੂਦ ਦੋ ਵਿਅਕਤੀਆਂ ਨੂੰ ਵੱਖ-ਵੱਖ ਤਨਖਾਹ ਸਕੇਲਾਂ ਦਾ ਲਾਭ ਕਿਵੇਂ ਦਿੱਤਾ ਜਾ ਸਕਦਾ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਜੁਲਾਈ 2020 ਤੋਂ ਬਾਅਦ ਨਿਯੁਕਤੀਆਂ ਵਿਚ ਭਰਤੀ ਕੀਤੇ ਗਏ ਲੋਕਾਂ ਨਾਲ ਸਿੱਧਾ ਵਿਤਕਰਾ ਹੈ। ਖ਼ਬਰ ਸ੍ਰੋਤ- ਜਾਗਰਣ, ਸਪੋਕਸਮੈਨ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments