Tuesday, April 23, 2024
No menu items!
HomePunjabPunjab News: ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਫਿਰ ਧੋਖਾ, ਕੈਬਨਿਟ ਸਬ-ਕਮੇਟੀ...

Punjab News: ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਫਿਰ ਧੋਖਾ, ਕੈਬਨਿਟ ਸਬ-ਕਮੇਟੀ ਦੇ ਮੰਤਰੀ ਮੀਟਿੰਗ ਕਰਨ ਤੋਂ ਭੱਜੇ

 

Punjab News: ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਅਤੇ ਗੁਪਤ ਐਕਸ਼ਨ ਦਾ ਐਲਾਨ, 11 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ, ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ

ਪੰਜਾਬ ਨੈੱਟਵਰਕ, ਪਠਾਨਕੋਟ

Punjab News: ਬੀਤੇ ਦਿਨ ਮੋਹਾਲੀ ਵਿਖੇ ਕੀਤੇ ਸਘਰਸ਼ ਦੋਰਾਨ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 6 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਮੁੜ ਕੈਬਿਨਟ ਸਬ ਕਮੇਟੀ ਦੇ ਮੰਤਰੀ ਮੁਲਾਜਮਾਂ ਨਾਲ ਮੀਟਿੰਗ ਕਰਨ ਨਾ ਪਹੁੰਚੇ। ਪੰਜਾਬ ਭਵਨ ਵਿਖੇ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਤੇ ਵਿਚਾਰ ਚਰਚਾ ਕੀਤੀ ਅਤੇ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਵਾਅਦਾ ਕੀਤਾ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫ਼ਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੋਤੀ ਬੰਦ ਹੋਈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਮੁਨੀਸ਼ ਗੁਪਤਾ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।

ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਮੁਨੀਸ਼ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆਂ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ ਹੈ। ਆਗੂਆਂ ਨੇ ਕਿਹਾ ਕਿ 11 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠ ਕਰਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ।

ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਹੋਇਆ ਤਾਂ 13 ਮਾਰਚ ਨੂੰ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ ਅਤੇ ਨਾਲ ਗੁਪਤ ਐਲਾਨ ਵੀ ਕੀਤਾ ਜਾਵੇਗਾ। ਇਸ ਸਬੰਧੀ ਯੂਨੀਅਨ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਪੇ ਗਏ ਹਨ। ਇਸ ਮੌਕੇ ਤੇ ਧੀਰਜ ਕੁਮਾਰ, ਸੁਮਿਤ ਰਾਜ, ਅਵਿਨਾਸ਼, ਨਰਿੰਦਰ ਸਿੰਘ ਜੇਈ, ਪੰਕਜ ਕੁਮਾਰ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments