Friday, March 1, 2024
No menu items!
HomePunjabPunjab News: ਕੰਪਿਊਟਰ ਅਧਿਆਪਕਾਂ ਵੱਲੋਂ ‘ਮੁੱਖ ਮੰਤਰੀ ਭਾਲ ਯਾਤਰਾ’ ਕਰਨ ਦਾ ਐਲਾਨ

Punjab News: ਕੰਪਿਊਟਰ ਅਧਿਆਪਕਾਂ ਵੱਲੋਂ ‘ਮੁੱਖ ਮੰਤਰੀ ਭਾਲ ਯਾਤਰਾ’ ਕਰਨ ਦਾ ਐਲਾਨ

 

Punjab News: ਇਸ ਯਾਤਰਾ ਦਾ ਮਕਸਦ ਮੁੱਖ ਮੰਤਰੀ ਪੰਜਾਬ ਦੀ ਤਲਾਸ਼ ਕਰਨਾ – ਕੰਪਿਊਟਰ ਅਧਿਆਪਕ ਯੂਨੀਅਨ

ਅਸ਼ੋਕ ਵਰਮਾ, ਬਠਿੰਡਾ

ਕੰਪਿਊਟਰ ਅਧਿਆਪਕਾਂ ਨੇ 15 ਜਨਵਰੀ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਾਲ ਯਾਤਰਾ ਕਰਨ ਦਾ ਐਲਾਨ ਕੀਤਾ ਹੈ ਜਿਸਦੀ ਸ਼ਾਮ 4 ਵਜੇ ਟੀਚਰਜ਼ ਹੋਮ ਬਠਿੰਡਾ ਤੋਂ ਕੀਤੀ ਜਾਏਗੀ। ਕੰਪਿਊਟਰ ਅਧਿਆਪਕ ਯੂਨੀਅਨ, ਜ਼ਿਲ੍ਹਾ ਕਮੇਟੀ ਬਠਿੰਡਾ ਨੇ ਸੂਬਾ ਕਮੇਟੀ ਦੇ ਪ੍ਰੋਗਰਾਮ ਤਹਿਤ ਇਸ ਵੱਖਰੀ ਕਿਸਮ ਦੇ ਸੰਘਰਸ਼ ਦੀ ਤਿਆਰੀ ਲਈ ਮੀਟਿੰਗ ਕਰਨ ਉਪਰੰਤ ਇਹ ਫੈਸਲਾਹ ਲਿਆ ਹੈ।

ਕੰਪਿਊਟਰ ਅਧਿਆਪਕ ਯੂਨੀਅਨ (ਜ਼ਿਲ੍ਹਾ ਬਠਿੰਡਾ) ਪ੍ਰਧਾਨ ਈਸ਼ਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ ਲਾਲ ਨੇ ਕਿਹਾ ਕਿ ਪੰਜਾਬ ਭਰ ’ਚ ਮੁੱਖ ਮੰਤਰੀ ਭਾਲ ਯਾਤਰਾ ਕਰਨ ਦੇ ਫੈਸਲੇ ਤਹਿਤ ਬਠਿੰਡਾ ’ਚ ਵੀ ਇਸ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਮੁੱਖ ਮੰਤਰੀ ਪੰਜਾਬ ਦੀ ਤਲਾਸ਼ ਕਰਨਾ ਹੈ ਤਾਂ ਜੋ ਉਨ੍ਹਾਂ ਨਾਲ ਮੀਟਿੰਗ ਕਰਕੇ ਆਪਣੀਆਂ ਮੰਗਾਂ ਦਾ ਹਾਲ ਚਾਲ ਜਾਣਿਆ ਜਾ ਸਕੇ।

ਇਹ ਵੀ ਪੜ੍ਹੋ- IMD Alert: ਮੌਸਮ ਵਿਭਾਗ ਪੰਜਾਬ ਵੱਲੋਂ ਰੈੱਡ ਅਲਰਟ ਜਾਰੀ, ਪੜ੍ਹੋ ਪੂਰਾ ਵੇਰਵਾ

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਸਰਕਾਰੀ ਪੱਤਰ ਲਾਗੂ ਨਹੀਂ ਕਰ ਰਹੇ ਜਦੋਂਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਬਾਰ ਬਾਰ ਮੀਟਿੰਗ ਦੇ ਕੇ ਇਹ ਮੀਟਿੰਗਾਂ ਮੁਲਤਵੀ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਦੱਸਿਆ ਕਿ ਮੁੱਖਮੰਤਰੀ ਭਾਲ ਯਾਤਰਾ ਦਾ ਦੂਸਰਾ ਮਕਸਦ  ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਦੱਸਣਾ ਹੈ।

ਆਗੂਆਂ ਨੇ ਦੱਸਿਆ ਕਿ ਦਫਤਰ ਮੁੱਖ ਮੰਤਰੀ ਪੰਜਾਬ ਅਤੇ ਸਬ ਕਮੇਟੀ, ਪੰਜਾਬ ਸਰਕਾਰ ਨੇ ਪਹਿਲਾਂ 19 ਦਸੰਬਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਤੈਅ ਮੀਟਿੰਗ ਮੁਲਤਵੀ ਕੀਤੀ ਅਤੇ ਫਿਰ 4 ਜਨਵਰੀ ਨੂੰ ਰੱਖੀ ਮੀਟਿੰਗ ਨਾਲ ਵੀ ਇਹੋ ਭਾਣਾ ਵਰਤਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਨਾਲ ਤਾਂ ਉਨ੍ਹਾਂ ਦਾ ਮੀਟਿੰਗ ਸ਼ਬਦ ਤੋਂ ਹੀ ਭਰੋਸਾ ਉੱਠਦਾ ਜਾ ਰਿਹਾ ਹੈ।

ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਦਿਵਾਲੀ ਦੇ ਤਿਉਹਾਰ ਮੌਕੇ ‘ਦਿਵਾਲੀ ਦੇ ਤੋਹਫੇ ’ ਦੇ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਸਮੂਹ ਮੰਗਾਂ ਪੂਰੀਆਂ ਕਰਨ ਦਾ ਐਲਾਨ ਕੀਤਾ ਸੀ ਜੋਕਿ 2 ਦਿਵਾਲੀਆਂ ਬੀਤ ਜਾਣ ਅਤੇ ਦਰਜਨਾਂ ਮੀਟਿੰਗਾਂ ਕਰਨ ਮਗਰੋਂ ਵੀ ਲਾਗੂ  ਨਹੀਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਬੇਰੁਖੀ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਨੀਤੀਆਂ ਤੋਂ ਅੱਕੇ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਵਿਰੁੱਧ ਆਪਣੀ ਭੜਾਸ 15 ਜਨਵਰੀ ਨੂੰ ‘ਮੁੱਖ ਮੰਤਰੀ ਭਾਲ ਯਾਤਰਾ’ ਦੌਰਾਨ ਕੱਢਣਗੇ ਤਾਂ ਜੋ ਆਮ ਲੋਕਾਂ ਅੱਗੇ ਆਮ ਆਦਮੀ ਪਾਰਟੀ ਦੇ ਝੂਠਾਂ ਦੀ ਪੋਲ ਖੋਹਲੀ ਜਾ ਸਕੇ।

ਆਗੂਆਂ ਨੇ ਕਿਹਾ ਕਿ ਜਾਪਦਾ ਹੈ ਕਿ  ਪੰਜਾਬ ਸਰਕਾਰ ਨੇ ਹਾਲੇ ਤੱਕ ਕੰਧ ਤੇ ਲਿਖਿਆ ਨਹੀਂ ਪੜ੍ਹਿਆ ਜਿਸ ਕਰਕੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਨ ’ਚ ਦੇਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਨਾਂ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

ਅਧਿਆਪਕ ਆਗੂਆਂ ਨੇ ਸਰਕਾਰ ਤੋਂ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਨਿਯਮ ਅਤੇ ਸ਼ਰਤਾਂ ਨੂੰ ਲਾਗੂ ਕਰਨ, ਉਹਨਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦੇਣ, ਬਣਦੇ ਅਧਿਕਾਰ ਬਹਾਲ ਕੀਤੇ ਜਾਣ,  ਪਿਛਲੇ ਸਮੇਂ ਦੌਰਾਨ ਦੁਨੀਆਂ ਛੱਡ ਗਏ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਸਹਾਇਤਾ ਵਿੱਤੀ ਸਹਾਇਤਾ ਅਤੇ ਨੌਕਰੀਆਂ ਦੇਣ ਦੀ ਮੰਗ ਕੀਤੀ। ਇਸ ਮੌਕੇ ਕਮੇਟੀ ਮੈਂਬਰ ਸੈਫ਼ੀ ਗੋਇਲ, ਗੁਰਦੀਪ ਸਿੰਘ, ਸੁਮਿਤ ਗੋਇਲ, ਅੰਸ਼ੁਮਨ ਕਾਂਸਲ, ਜੋਨੀ ਸਿੰਗਲਾ ਅਤੇ ਵਿਜੈ ਸ਼ਰਮਾ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments