Sunday, May 19, 2024
No menu items!
HomePunjabPunjab News: ਠੇਕਾ ਮੁਲਾਜ਼ਮਾਂ ਨੇ ਸਾੜਿਆ ਭਗਵੰਤ ਮਾਨ ਸਰਕਾਰ ਦਾ ਪੁਤਲਾ! ਨਾਲੇ...

Punjab News: ਠੇਕਾ ਮੁਲਾਜ਼ਮਾਂ ਨੇ ਸਾੜਿਆ ਭਗਵੰਤ ਮਾਨ ਸਰਕਾਰ ਦਾ ਪੁਤਲਾ! ਨਾਲੇ ਸੁਣਾਈਆਂ ਖਰੀਆਂ-ਖਰੀਆਂ

 

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਠੇਕਾ ਕਾਮਿਆਂ ਤੇ ਪੁਲਿਸ ਵੱਲੋਂ ਕੀਤੇ ਜਾਂਦੇ ਜਬਰ ਅਤੇ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ ਤੇ ਠੇਕਾ ਕਾਮਿਆਂ ‘ਚ ਭਾਰੀ ਰੋਸ

ਪੰਜਾਬ ਨੈੱਟਵਰਕ, ਖਰੜ:

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਪੁਤਲੇ ਸਾੜੇ ਗਏ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਡਵੀਜਨ ਪ੍ਰਧਾਨ ਕੇਸਰ ਸਿੰਘ ਜਗਦੀਪ ਸਿੰਘ ਹਰਵਿਦਰ ਸਿੰਘ ਸਬ ਡਵੀਜਨ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 2 ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਆਊਟ ਸੋਰਸਿੰਗ ਠੇਕਾ ਮੁਲਾਜਮ ਨੂੰ ਪੱਕਾ ਨਹੀਂ ਕੀਤਾ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸਗੋਂ ਨਿਜੀਕਰਨ ਦੀ ਨੀਤੀ ਨੂੰ ਪਹਿਲਾਂ ਵਾਲੀਆਂ ਸਰਕਾਰ ਤੋਂ ਵੀ ਤੇਜ ਕੀਤਾ ਜਾ ਰਿਹਾ। ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਲਗਾਤਾਰ ਸੰਘਰਸ਼ ਦੌਰਾਨ ਮੁੱਖ ਮੰਤਰੀ ਵਲੋਂ 21 ਵਾਰ ਲਿਖਤੀ ਮੀਟਿੰਗ ਦਾ ਸਮਾਂ ਦਿਤਾ ਪਰ ਇਕ ਵੀ ਵਾਰ ਮੀਟਿੰਗ ਨਹੀਂ ਕੀਤੀ ਅਤੇ ਨਹੀਂ ਆਊਟ ਸੋਰਸਿੰਗ ਤੇ ਇਨਲਿਸਟਮੈਂਟ ਕਾਮੇ ਨੂੰ ਪੱਕਾ ਕੀਤਾ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਅੱਜ ਜਦੋਂ ਚੋਣਾਂ ਦਾ ਦੌਰ ਚੱਲ ਰਿਹਾ ਹੈ ਤਾਂ ਮੁੱਖ ਮੰਤਰੀ ਫ਼ੀਲਡ ਵਿਚ ਰੋਡ ਸੋਂ ਅਤੇ ਰੈਲੀਆਂ ਕਰ ਰਹੇ ਹਨ ਅੱਜ ਜਦੋਂ ਠੇਕਾ ਮੁਲਾਜਮ ਆਪਣੇ ਸਵਾਲਾਂ ਦੇ ਜਬਾਬ ਮੁੱਖ ਮੰਤਰੀ ਸਾਹਿਬ ਕੋਲ ਜਾਂਦੇ ਹਨ ਤਾਂ ਮੁੱਖ ਮੰਤਰੀ ਦੀ ਸਹਿ ਉਤੇ ਪੁਲਿਸ ਪ੍ਰਸ਼ਾਸਨ ਠੇਕਾ ਕਾਮਿਆਂ ਦੀ ਆਵਾਜ ਨੂੰ ਬੰਦ ਕਰਨ ਲਈ ਘਰਾਂ ਵਿਚ ਛਾਪੇਮਾਰੀ ਅਤੇ ਠੇਕਾ ਕਾਮਿਆਂ ਨੂੰ ਥਾਣੇ ਵਿਚ ਬੰਦ ਕਰ ਦਿਤਾ ਜਾਦਾ ਹੈ ਜੋ ਠੇਕਾ ਕਾਮੇ ਸਵਾਲਾਂ ਦੇ ਜਬਾਬ ਕਰਨ ਜਾਂਦੇ ਹਨ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪੁਲਿਸ ਅਤੇ ਆਮ ਆਦਮੀ ਪਾਰਟੀ ਦੇ ਗੁੰਡਿਆਂ ਵਲੋਂ ਠੇਕਾ ਕਾਮਿਆਂ ਉਤੇ ਲਾਠੀਚਾਰਜ ਅਤੇ ਧੱਕਾ ਮੁੱਕੀ ਕੀਤੀ ਜਾਂਦੀ ਹੈ। ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਆਗੂਆਂ ਨੇ ਕਿਹਾ ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਜਾਣ ਗਏ ਉਨ੍ਹਾਂ ਦਾ ਕਾਲੇ ਝੰਢਿਆਂ ਨਾਲ ਰੋਸ਼ ਵਿਖਾਵੇ ਕਰ ਕੇ ਸਵਾਲਾਂ ਦੇ ਜਬਾਬ ਕਰਨ ਦਾ ਸੰਘਰਸ਼ ਪ੍ਰੋਗਰਾਮ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments