Friday, May 17, 2024
No menu items!
HomePunjabPunjab News: ਠੇਕਾ ਮੁਲਾਜ਼ਮ ਸਰਕਾਰ ਦੇ ਹਰ ਕਿਸਮ ਦੇ ਜ਼ਬਰ ਦਾ ਟਾਕਰਾ...

Punjab News: ਠੇਕਾ ਮੁਲਾਜ਼ਮ ਸਰਕਾਰ ਦੇ ਹਰ ਕਿਸਮ ਦੇ ਜ਼ਬਰ ਦਾ ਟਾਕਰਾ ਕਰਨ ਲਈ ਤਿਆਰ

 

Punjab News: ਪੰਜਾਬ ਸਰਕਾਰ ਜ਼ਬਰ ਦੇ ਜ਼ੋਰ ਸੰਘਰਸ਼ਾਂ ਨੂੰ ਕੁਚਲਣ ਦੀ ਥਾਂ ਮੰਗਾਂ ਪ੍ਰਵਾਨ ਕਰੇ- ਸੰਘਰਸ਼ ਮੋਰਚਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜ਼ਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਰਾਹੀਂ ਮੰਗਾਂ ਪ੍ਰਵਾਨ ਕਰਨ ਦੀ ਥਾਂ ਜ਼ਬਰ ਦੇ ਜ਼ੋਰ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਹੈ।

ਭਰੋਸੇਯੋਗ ਸੂਤਰਾਂ ਅਨੁਸਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਨੂੰ ਚੋਣਾਂ ਤੱਕ ਗੈਰ ਜ਼ਮਾਨਤੀ ਵਾਰੰਟ ਦੇ ਅਧਾਰ ਤੇ ਜੇਲ੍ਹਾਂ ਵਿੱਚ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਦ ਕਿ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਵੱਲੋੰ ਆਪਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਮੋਰਚੇ ਦੀ ਲੀਡਰਸ਼ਿੱਪ ਨੂੰ 20 ਵਾਰ ਮੀਟਿੰਗ ਕਰਨ ਦੇ ਲਿਖ਼ਤੀ ਭਰੋਸ਼ੇ ਦੇਕੇ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ।

ਹੁਣ ਜਦੋਂ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ-ਵਿਧਾਇਕਾਂ ਵੱਲੋੰ ਪਿੰਡਾਂ-ਸ਼ਹਿਰਾਂ ਵਿੱਚ ਚੋਣ ਪ੍ਰਚਾਰ ਮੌਕੇ ਇਹਨਾਂ ਧੱਕੇ ਸ਼ਾਹੀਆਂ ਦੇ ਜਵਾਬ ਦੇਣ ਦੇ ਡਰੋਂ ਮੋਰਚੇ ਦੇ ਸੂਬਾਈ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਉਨ੍ਹਾਂ ਦੀ ਅਵਾਜ਼ ਨੂੰ ਬੰਦ ਕਰਨ ਦਾ ਭਰਮ ਪਾਲ਼ਿਆ ਜਾ ਰਿਹਾ ਹੈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਸੂਬਾ ਸਰਕਾਰ ਦੀਆਂ ਇਹਨਾਂ ਗੈਰ-ਜਮਰੂਹੀਅਤ ਧੱਕੜ ਅਤੇ ਜਾਬਰ ਕਰਵਾਈਆਂ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਅਤੇ ਪੰਜਾਬ ਸਰਕਾਰ ਨੂੰ ਸੁਣਾਓਨੀ ਕਰਦਾ ਹੈ ਕਿ ਜੇਕਰ ਪੰਜਾਬ ਸਰਕਾਰ ਵੱਲੋੰ ਸੰਘਰਸ਼ਾਂ ਨੂੰ ਕੁਚਲਣ ਦੀਆਂ ਘਿਨਾਉਣੀਆਂ ਕਾਰਵਾਈਆਂ ਬੰਦ ਨਾ ਕੀਤੀਆਂ ਤਾਂ ਠੇਕਾ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਲਈ ਮਜਬੂਰ ਹੋਣਗੇ।

ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਅਤੇ ਰੈਗੂਲਰ ਮੁਲਾਜ਼ਮਾਂ,ਕਿਸਾਨਾਂ-ਮਜ਼ਦੂਰਾਂ ਅਤੇ ਸੰਘਰਸ਼ਸ਼ੀਲ ਤਬਕਿਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਸੰਘਰਸ਼ਾਂ ਨੂੰ ਕੁਚਲਣ ਦੇ ਇਹਨਾਂ ਜ਼ਾਬਰ ਕਦਮਾਂ ਦੀ ਜ਼ੋਰਦਾਰ ਨਿਖੇਧੀ ਕਰਨ ਅਤੇ ਪੰਜਾਬ ਵਿੱਚ ਜਿੱਥੇ ਵੀ ਪੰਜਾਬ ਸਰਕਾਰ ਵੱਲੋੰ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਹ ਹੋਰ ਸਾਰੇ ਕੰਮ-ਕਾਰ ਛੱਡਕੇ ਜ਼ਬਰ ਵਿਰੁੱਧ ਸੰਘਰਸ਼ ਦੇ ਰਾਹ ਤੇ ਆਉਣ ਅਤੇ ਆਗੂਆਂ ਨੇ ਠੇਕਾ ਮੁਲਾਜ਼ਮਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਹਨਾਂ ਗਿੱਦੜ ਧਮਕੀਆਂ ਦਾ ਇੱਕ ਜੁੱਟ ਹੋਕੇ ਟਾਕਰਾ ਕਰਨ ਅਤੇ ਜਿੱਥੇ ਵੀ ਲੀਡਰ ਵੋਟਾਂ ਮੰਗਣ ਆਉਣ ਉਹਨਾਂ ਨੂੰ ਸਵਾਲ ਕੀਤੇ ਜਾਣ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਮੰਤਰੀਆਂ ਦਾ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments