Tuesday, May 21, 2024
No menu items!
HomePunjabPunjab News: ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਹੈੱਡ ਗ੍ਰੰਥੀ ਸਿੰਘ...

Punjab News: ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਹੈੱਡ ਗ੍ਰੰਥੀ ਸਿੰਘ ਦੀ ਮੌਤ

 

Punjab News: ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ

ਫਿਲੌਰ/ਜਲੰਧਰ

Punjab News: ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ, ਉਮਰ ਕਰੀਬ 43 ਸਾਲ, ਬਿਜਲੀ ਦੀਆਂ ਤਾਰਾਂ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਨਿਸ਼ਾਨ ਸਾਹਿਬ ਉਪਰੋਂ ਲੰਘ ਰਹੀ ਬਿਜਲੀ ਦੀ ਤਾਰਾਂ ਨੂੰ ਛੂਹਣ ਨਾਲ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।

ਘਟਨਾ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਗ੍ਰੰਥੀ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਤੁਰੰਤ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਸੁਰਿੰਦਰ ਸਿੰਘ ਸੋਢੀ ਦੀ ਮੌਤ ਹੋ ਗਈ।

ਸੁਰਿੰਦਰ ਸਿੰਘ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਗਏ ਹਨ। ਖ਼ਬਰ ਸ੍ਰੋਤ- news18


ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments