Saturday, April 20, 2024
No menu items!
HomeChandigarhPunjab News: ਭਗਵੰਤ ਮਾਨ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ! SC ਸਮਾਜ...

Punjab News: ਭਗਵੰਤ ਮਾਨ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ! SC ਸਮਾਜ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ

 

Punjab News: ਵਿਧਾਨ ਸਭਾ ਅੰਦਰ ਮੁੱਖ ਮੰਤਰੀ ਵੱਲੋਂ ਦਲਿਤ ਸਮਾਜ ਦੇ ਕੀਤੇ ਅਪਮਾਨ ਖ਼ਿਲਾਫ਼ ਅਤੇ ਭਗਵੰਤ ਮਾਨ ਖਿਲਾਫ ਐਸ, ਸੀ/ਐੱਸ ਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ

ਦਲਜੀਤ ਕੌਰ, ਚੰਡੀਗੜ੍ਹ:

Punjab News: ਵਿਧਾਨ ਸਭਾ ਅੰਦਰ ਮੁੱਖ ਮੰਤਰੀ ਵੱਲੋਂ ਦਲਿਤ ਸਮਾਜ ਦੇ ਕੀਤੇ ਕਥਿਤ ਅਪਮਾਨ ਖ਼ਿਲਾਫ਼ ਅਤੇ CM ਭਗਵੰਤ ਮਾਨ ਖਿਲਾਫ ਐਸ, ਸੀ/ਐੱਸ ਟੀ ਐਕਟ ਤਹਿਤ ਪਰਚਾ ਦਰਜ ਕਰਾਉਣ ਲਈ ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਅਧਾਰਿਤ ਬਣੀ ਐਸ ਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ ਐਕਸ਼ਨ ਕਮੇਟੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਭੇਜੇ ਮੰਗ ਪੱਤਰ ਤੇ ਦਲਿਤ ਆਗੂਆਂ ਦੀ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਹੋਈ।

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਡਾ ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਬੌਬੀ, ਐਕਸ਼ਨ ਕਮੇਟੀ ਦੇ ਸਰਪ੍ਰਸਤ ਸਾਮਲਾਲ ਭੰਗੀ ਨੇ ਦੱਸਿਆ ਕਿ 4 ਮਾਰਚ ਨੂੰ ਵਿਧਾਨ ਸਭਾ ਅੰਦਰ ਵਿਧਾਇਕ ਕੋਟਲੀ ਨੇ ਚੋਣ ਵਾਅਦੇ ਮੁਤਾਬਕ ਦਲਿਤ ਸਮਾਜ ਵਿੱਚੋਂ ਉੱਪ ਮੁੱਖ ਮੰਤਰੀ ਨਾ ਬਣਾਉਣ ਦਾ ਸਵਾਲ ਕੀਤਾ ਤਾਂ ਮੁੱਖ ਮੰਤਰੀ ਨੇ ਸਵਾਲ ਦਾ ਜਵਾਬ ਦੇਣ ਦੀ ਥਾਂ ਉਲਟਾ ਸਵਾਲ ਕਰਨ ਵਾਲੇ ਵਿਧਾਇਕ ਨੂੰ ਅਪਸ਼ਬਦ ਬੋਲ ਕੇ ਦਲਿਤ ਸਮਾਜ ਦਾ ਅਪਮਾਨ ਕੀਤਾ।

ਉਨ੍ਹਾਂ ਕਿਹਾ ਕਿ ਕਾਨੂੰਨ ਤਹਿਤ ਮੁੱਖ ਮੰਤਰੀ ਉੱਪਰ ਐਸ ਸੀ/ਐਸ ਟੀ ਐਕਟ ਤਹਿਤ ਪਰਚਾ ਬਣਦਾ ਹੈ। ਉਨ੍ਹਾਂ ਕਿਹਾ ਦੱਸਿਆ ਕਿ ਰਾਜਪਾਲ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਵਿਧਾਨ ਸਭਾ ਵਿਚ ਵਾਪਰੇ ਘਟਨਾਕ੍ਰਮ ਵਾਰੇ ਸੁਣਿਆ ਅਤੇ ਉਨ੍ਹਾਂ ਦਲਿਤਾਂ ਦੇ ਹੋਏ ਅਪਮਾਨ ਖ਼ਿਲਾਫ਼ ਕਾਰਵਾਈ ਕਰਨ ਤੇ ਜਲਦੀ ਦਲਿਤ ਸਮਾਜ ਨੂੰ ਇਨਸਾਫ ਦੇਣ ਦਾ ਵਿਸ਼ਵਾਸ ਦਿੱਤਾ।

ਇਸ ਮੌਕੇ ਉਨ੍ਹਾਂ ਪੰਜਾਬ ਦੇ ਦਲਿਤ ਸਮਾਜ ਨੂੰ 17 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਦਲਿਤ ਆਗੂਆਂ ਨਾਲ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਐਕਸ਼ਨ ਕਮੇਟੀ ਦੇ ਵਿਜੇ ਅਟਵਾਲ, ਵਿਦਿਆਰਥੀ ਆਗੂ ਪ੍ਰਦੀਪ ਗੁਰੂ ਵੀ ਸ਼ਾਮਲ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments