Tuesday, May 21, 2024
No menu items!
HomeEducationPunjab News: ਭਾਰਤ ਬੰਦ ਦੇ ਮੱਦੇਨਜ਼ਰ DTF ਨੇ ਕੀਤੀ ਅਹਿਮ ਮੀਟਿੰਗ

Punjab News: ਭਾਰਤ ਬੰਦ ਦੇ ਮੱਦੇਨਜ਼ਰ DTF ਨੇ ਕੀਤੀ ਅਹਿਮ ਮੀਟਿੰਗ

 

Punjab News: DTF ਨੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ

ਪੰਜਾਬ ਨੈੱਟਵਰਕ, ਸੰਗਰੂਰ

Punjab News: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਸੰਘਰਸ਼ੀਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਆਗੂਆਂ ਨੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਜਥੇਬੰਦੀ ਦੇ ਕਾਡਰ ਦੀ ਸ਼ਮੂਲੀਅਤ ਕਰਾਉਣ ਦੀ ਵਿਉਂਤਬੰਦੀ ਕੀਤੀ।

ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵੱਲੋਂ ਸੰਗਰੂਰ ਵਿਖੇ 25 ਫਰਵਰੀ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਸ਼ਮੂਲੀਅਤ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ 20 ਫਰਵਰੀ ਤੱਕ ਬਲਾਕ ਪੱਧਰੀ ਮੀਟਿੰਗਾਂ ਕਰਕੇ ਅਧਿਆਪਕਾਂ ਦੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ 34 ਵੀਂ ਵਜੀਫ਼ਾ ਪ੍ਰੀਖਿਆ ਦਾ ਨਤੀਜਾ ਗਣੇਸ਼ ਸ਼ੰਕਰ ਵਿਦਿਆਰਥੀ, ਜਿਹਨਾਂ ਨੂੰ ਇਹ ਪ੍ਰੀਖਿਆ ਸਮਰਪਤ ਸੀ,ਦੇ ਸ਼ਹੀਦੀ ਦਿਹਾੜੇ ਮੌਕੇ 25 ਮਾਰਚ ਨੂੰ ਐਲਾਨਣ ਦਾ ਫੈਸਲਾ ਕੀਤਾ ਗਿਆ। ਬਲਾਕ ਚੀਮਾ ਦੇ ਬੀ.ਪੀ.ਈ.ਓ. ਵੱਲੋਂ ਬਲਾਕ ਦੇ ਅਧਿਆਪਕਾਂ ਨੂੰ 2021-22 ਅਤੇ 2022-23 ਦੀਆਂ ਏ.ਸੀ.ਆਰ. ਦੀਆਂ ਕਾਪੀਆਂ ਨਾ ਦੇਣ ਦੇ ਲਟਕ ਰਹੇ ਮਸਲੇ ਬਾਰੇ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਜੇਕਰ ਜਲਦ ਏ.ਸੀ.ਆਰ. ਨਾ ਦਿੱਤੀਆਂ ਗਈਆਂ ਤਾਂ ਜ਼ਿਲ੍ਹਾ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ।

ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ,ਸਕੱਤਰ ਹਰਭਗਵਾਨ ਗੁਰਨੇ,ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ,ਜਥੇਬੰਦਕ ਸਕੱਤਰ ਪਵਨ ਕੁਮਾਰ,ਪ੍ਰੈਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਜਗਦੇਵ ਕੁਮਾਰ,ਬਿੱਕਰ ਸਿੰਘ,ਗਗਨਦੀਪ ਧੂਰੀ,ਸਤਨਾਮ ਉਭਾਵਾਲ,ਸੁਖਪਾਲ ਧੂਰੀ ਅਤੇ ਜਗਦੀਪ ਸਿੰਘ ਸ਼ਾਮਲ ਹੋਏ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments