Tuesday, April 23, 2024
No menu items!
HomeEducationPunjab News: ਮਾਸਟਰ ਕੇਡਰ ਯੂਨੀਅਨ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ...

Punjab News: ਮਾਸਟਰ ਕੇਡਰ ਯੂਨੀਅਨ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ ਭੱਜਿਆ ਸਿੱਖਿਆ ਮੰਤਰੀ

 

Punjab News: ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਸੰਬੰਧੀ ਸੰਜੀਦਾ ਨਹੀਂ ਸਿੱਖਿਆ ਮੰਤਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਹਰਪਾਲ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ,ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਦੀ ਸਾਂਝੀ ਅਗਵਾਈ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵੱਲੋਂ ਇਕ ਹਫਤੇ ਵਿੱਚ ਲਗਾਤਾਰ ਤੀਜੀ ਵਾਰੀ ਮਾਸਟਰ ਕੇਡਰ ਯੂਨੀਅਨ ਪੰਜਾਬ ਨਾਲ ਮੀਟਿੰਗ ਕਰਨ ਦਾ ਭਰੋਸਾ ਅਤੇ ਪੱਤਰ ਜਾਰੀ ਕਰਨ ਤੋ ਬਾਅਦ ਫਿਰ 11ਮਾਰਚ ਨੂੰ ਮੀਟਿੰਗ ਕਰਨ ਤੋਂ ਸਿੱਖਿਆ ਮੰਤਰੀ ਭੱਜ ਗਏ।

ਸਿੱਖਿਆ ਮੰਤਰੀ ਦੇ ਦਫਤਰ ਵੱਲੋ ਜਥੇਬੰਦੀ ਨਾਲ ਪਹਿਲਾਂ ਮੀਟਿੰਗ ਦਾ ਪੱਤਰ 4 ਮਾਰਚ ਨੂੰ ਜਾਰੀ ਕੀਤਾ ਪਰ ਸਿੱਖਿਆ ਮੰਤਰੀ ਵੱਲੋਂ ਉਸ ਦਿਨ ਵੀ ਜਥੇਬੰਦੀ ਨਾਲ ਮੀਟਿੰਗ ਕੈਂਸਲ ਕਰ ਦਿੱਤੀ ਤੇ ਉਹਨਾਂ ਦੇ ੳ ਐਸ ਡੀ ਵੱਲੋ ਢੰਗ ਟਪਾਉ ਮੀਟਿੰਗ ਕੀਤੀ ਗਈ ਅਤੇ 06 ਮਾਰਚ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਸੰਬੰਧੀ ਪੱਤਰ ਜਾਰੀ ਕੀਤਾ।

ਪਰ 6 ਮਾਰਚ ਨੂੰ ਵੀ ਅਧਿਆਪਕਾ ਦੀਆਂ ਮੰਗਾਂ ਸੰਬੰਧੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਅਤੇ ਮੀਟਿੰਗ ਕੈਂਸਲ ਕਰ ਦਿੱਤੀ ਉਸ ਤੋ ਬਾਅਦ 11 ਮਾਰਚ ਨੂੰ ਅਧਿਆਪਕਾ ਦੀਆਂ ਜਾਇਜ ਮੰਗਾਂ ਦੇ ਹੱਲ ਸੰਬੰਧੀ ਮੀਟਿੰਗ ਮਾਸਟਰ ਕੇਡਰ ਯੂਨੀਅਨ ਪੰਜਾਬ ਨਾਲ ਕਰਨ ਦਾ ਪੱਤਰ ਜਾਰੀ ਕੀਤਾ ਗਿਆ ਪਰ 11 ਮਾਰਚ ਨੂੰ ਵੀ ਲਾਰਾ ਲੱਪਾ ਲਾ ਕੇ ਸ਼ਾਮ 5 ਵਜੇ ਮੀਟਿੰਗ ਰੱਦ ਕਰ ਦਿੱਤੀ ਤੇ ਜਥੇਬੰਦੀਆਂ ਦੇ ਆਗੂਆਂ ਨੂੰ ਖਜਲ ਖੁਆਰ ਕੀਤਾ।

ਇਸ ਤੋ ਸਾਬਤ ਹੰਦਾ ਹੈ ਕਿ ਸਿੱਖਿਆ ਮੰਤਰੀ ਸ਼ੁਰੂ ਤੋ ਹੀ ਅਧਿਆਪਕਾ ਦੀਆਂ ਮੰਗਾਂ ਦੇ ਹੱਲ ਸੰਬੰਧੀ ਕੋਈ ਦਿਲਚਸਪੀ ਨਹੀਂ ਰੱਖਦੇ।ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਸਮੂਚੇ ਅਧਿਆਪਕ ਵਰਗ ਵਿੱਚ ਸਿੱਖਿਆ ਮੰਤਰੀ ਦੇ ਇਸ ਰਵੱਈਏ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਸਮੇਂ ਹੋਰਨਾ ਤੋ ਇਲਾਵਾ ਸਰਪ੍ਰਸਤ ਕੁਲਜੀਤ ਸਿੰਘ ਮਾਨ,ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ ,ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕ੍ਰਿਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments