Wednesday, May 15, 2024
No menu items!
HomePunjabPunjab News: ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ...

Punjab News: ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫ਼ੈਸਲਾ

 

Punjab News: ਲੋਕਤੰਤਰ ਵਿਰੋਧੀ ਧਿਰਾਂ ਨੂੰ ਸਬਕ ਸਿਖਾਉਣ ਲਈ ਵੱਖ-ਵੱਖ ਅਦਾਰਿਆਂ ਸਾਹਮਣੇ ਲਹਿਰਾਏ ਜਾਣਗੇ ਲਾਲ ਝੰਡੇ : ਆਗੂ

ਪੰਜਾਬ ਨੈੱਟਵਰਕ, ਫ਼ਰੀਦਕੋਟ:

Punjab News: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਜਥੇਬੰਦੀ ਦੇ ਆਗੂ ਨਛੱਤਰ ਸਿੰਘ ਭਾਣਾ, ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋIMD Weather Update: ਪੰਜਾਬ ‘ਚ ਅਗਲੇ 2 ਦਿਨ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਪ੍ਰੇਮ ਚਾਵਲਾ, ਅਸ਼ੋਕ ਕੌਂਸਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਮੌਜੂਦਾ ਹੁਕਮਰਾਨ ਸਰਕਾਰਾਂ ਨੇ ਲਗਾਤਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਸੱਤਾ ਸੰਭਾਲਣ ਬਾਅਦ ਪੂਰੇ ਨਹੀਂ ਕੀਤੇ ਗਏ, ਜਿਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ’ਚ ਹੁਕਮਰਾਨ ਸਰਕਾਰਾਂ ਦੇ ਢੰਗ ਤਰੀਕੇ ਪ੍ਰਤੀ ਵਿਆਪਕ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੀਟਿੰਗ ਦੌਰਾਨ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਫ਼ਰੀਦਕੋਟ ਸ਼ਹਿਰ ’ਚ ਸਥਿਤ ਬ੍ਰਿਜਿੰਦਰਾ ਕਾਲਜ, ਨਹਿਰੀ ਕਾਲੋਨੀ, ਮੈਡੀਕਲ ਕਾਲਜ, ਡੀ.ਸੀ. ਦਫ਼ਤਰ ਅਤੇ ਬੱਸ ਅੱਡੇ ਸਾਹਮਣੇ ਲਾਲ ਝੰਡੇ ਲਹਿਰਾਏ ਜਾਣਗੇ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਸ ਉਪਰੰਤ ਬੱਸ ਅੱਡਾ ਫ਼ਰੀਦਕੋਟ ਵਿਖੇ ਏਟਕ, ਸੀਟੂ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸਾਂਝੀ ਰੈਲੀ ਕਰਕੇ ਸ਼‍ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਮੌਜੂਦਾ ਸਮੇਂ ਦੇਸ਼ ’ਚ ਲੋਕਤੰਤਰ ਦੀ ਰਾਖੀ ਲਈ ਵਿਚਾਰ ਚਰਚਾ ਕਰਕੇ ਲੋਕਤੰਤਰ ਵਿਰੋਧੀ ਧਿਰਾਂ ਨੂੰ ਲੋਕ ਸਭਾ ਚੋਣਾਂ ’ਚ ਸਬਕ ਸਿਖਾਉਣ ਲਈ ਵੱਡੇ ਫ਼ੈਸਲੇ ਲਏ ਜਾਣਗੇ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ 5 ਮਈ ਨੂੰ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਸੂਬਾਈ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ, ਰਮੇਸ਼ ਢੈਪਈ, ਕੁਲਬੀਰ ਸਿੰਘ ਸਰਾਂਵਾਂ ਵਿੱਤ ਸਕੱਤਰ, ਰੇਸ਼ਮ ਸਿੰਘ ਬ੍ਰਿਰਜਿੰਦਰਾ ਕਾਲਜ, ਵਿਸ਼ਾਲ ਮੋਗਾ, ਸ਼ਿਵਨਾਥ ਦਰਦੀ ਮੈਡੀਕਲ ਕਾਲਜ, ਸੁਰਿੰਦਰ ਪਾਲ, ਹਰਮਨਦੀਪ ਸਿੰਘ, ਅਸੀਸ ਕੁਮਾਰ ਅਤੇ ਜੋਤੀ ਪ੍ਰਕਾਸ਼ ਮੰਡੀ ਬੋਰਡ ਆਦਿ ਵੀ ਸ਼ਾਮਲ ਸਨ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments