Saturday, May 18, 2024
No menu items!
HomePunjabPunjab News: ਮੁਲਾਜ਼ਮ ਚੋਣ ਡਿਊਟੀ ਕਟਵਾਉਣ ਲਈ ਨਾ ਕਰਨ ਸਿਫਾਰਿਸ਼, ਨਹੀਂ ਤਾਂ...!

Punjab News: ਮੁਲਾਜ਼ਮ ਚੋਣ ਡਿਊਟੀ ਕਟਵਾਉਣ ਲਈ ਨਾ ਕਰਨ ਸਿਫਾਰਿਸ਼, ਨਹੀਂ ਤਾਂ…!

 

Punjab News: ਡਿਊਟੀ ਵਿੱਚ ਕੋਤਾਹੀ ਕਰਨ ਵਾਲੇ ਕਰਮਚਾਰੀ ਖਿਲਾਫ ਵਿਭਾਗੀ ਨਿਯਮਾਂ ਅਨੁਸਾਰ ਕੀਤੀ ਜਾਵੇਗੀ ਕਾਰਵਾਈ: ADC (ਜ)

ਪੰਜਾਬ ਨੈੱਟਵਰਕ, ਨਵਾਂਸ਼ਹਿਰ

Punjab News: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਈਏਐਸ ਨੇ ਕਿਹਾ ਹੈ ਕਿ ਚੋਣਾਂ ਲੋਕਤੰਤਰ ਦਾ ਅਧਾਰ ਸੰਤਭ ਹਨ ਅਤੇ ਚੋਣਾਂ ਵਿਚ ਡਿਊਟੀ ਕਰਨਾ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਹਿੱਸੇਦਾਰੀ ਪਾਉਣ ਦਾ ਮਾਣਮੱਤਾ ਕਾਰਜ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਲਈ ਜਿੰਨ੍ਹਾਂ ਕਰਮਚਾਰੀਆਂ ਦੀ ਡਿਉਟੀ ਚੋਣ ਪ੍ਰਕਿਰਿਆ ਵਿਚ ਲੱਗੀ ਹੈ ਉਹ ਆਪਣੀ ਸਰਕਾਰੀ ਨੌਕਰੀ ਦੇ ਹਿੱਸੇ ਵਜੋਂ ਇਸ ਡਿਊਟੀ ਨੂੰ ਤਨਦੇਹੀ, ਲੋਕਤੰਤਰ ਪੂਰੀ ਸੱਚੀ ਨਿਸਠਾ ਤੇ ਪੂਰੀ ਨਿਰਪੱਖਤਾ ਨਾਲ ਕਰਨ ਅਤੇ ਡਿਊਟੀ ਕਟਵਾਉਣ ਲਈ ਉਨ੍ਹਾਂ ਦੇ ਦਫ਼ਤਰ ਤੱਕ ਪਹੁੰਚ ਨਾ ਕਰਨ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ ਵਿਚ ਅਣਗਹਿਲੀ ਕਰਮਚਾਰੀ ਦੇ ਸੇਵਾ ਨਿਯਮਾਂ ਵਿਚ ਗੰਭੀਰ ਕੁਤਾਹੀ ਮੰਨੀ ਜਾਂਦੀ ਹੈ ਇਸ ਲਈ ਕੋਈ ਵੀ ਚੋਣ ਡਿਊਟੀ ਤੋਂ ਗੈਰ ਹਾਜਰ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਰਮਚਾਰੀਆਂ ਦੀ ਡਿਊਟੀ ਕਿਸੇ ਵੀ ਹਾਲਤ ਵਿਚ ਕੱਟੀ ਨਹੀਂ ਜਾਵੇਗੀ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਨੇ ਚੋਣ ਡਿਊਟੀ ਤੇ ਤੈਨਾਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਕੋਈ ਵੀ ਕਰਮਚਾਰੀ ਡਿਊਟੀ ਕਟਾਉਣ ਲਈ ਉਨ੍ਹਾਂ ਦੇ ਦਫਤਰ ਵਿਖੇ ਪਹੁੰਚ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕਰਮਚਾਰੀ ਡਿਊਟੀ ਵਿੱਚ ਕੋਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਧਾਰਾ 134 ਅਧੀਨ ਐਫ.ਆਈ.ਆਰ ਅਤੇ ਵਿਭਾਗੀ ਦੇ ਨਿਯਮਾਂ ਅਨੁਸਾਰ ਕਰਵਾਈ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments