Monday, April 22, 2024
No menu items!
HomePunjabPunjab News: ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ, ਚਾਰ ਮਾਰਚ ਨੂੰ ਮਿਲ ਸਕੇਗੀ ਤਨਖਾਹ?

Punjab News: ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ, ਚਾਰ ਮਾਰਚ ਨੂੰ ਮਿਲ ਸਕੇਗੀ ਤਨਖਾਹ?

 

ਦਲਜੀਤ ਕੌਰ, ਚੰਡੀਗੜ੍ਹ:

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਫਰਵਰੀ ਮਹੀਨੇ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਵਿੱਚ ਨਾ-ਕਾਮਯਾਬ ਰਹੀ ਹੈ। ਪਹਿਲੀ ਮਾਰਚ ਨੂੰ ਤਨਖ਼ਾਹਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਪਈ ਅਤੇ ਦੋ ਅਤੇ ਤਿੰਨ ਮਾਰਚ ਨੂੰ ਛੁੱਟੀਆਂ ਦੇ ਦਿਨ ਹੋਣ ਕਾਰਣ ਤਨਖਾਹਾਂ ਮੁਲਾਜ਼ਮਾਂ ਨੂੰ ਚਾਰ ਮਾਰਚ ਨੂੰ ਹੀ ਨਸੀਬ ਹੋਣਗੀਆਂ।

ਆਗੂਆਂ ਨੇ ਕਿਹਾ ਕਿ ਤਨਖਾਹਾਂ ਦੇਰੀ ਨਾਲ ਜਾਰੀ ਹੋਣ ਕਾਰਣ ਅਨੇਕਾਂ ਮੁਲਾਜ਼ਮਾਂ ਨੂੰ ਲਏ ਹੋਏ ਲੋਨ ਦੀਆਂ ਕਿਸ਼ਤਾਂ ਸਮੇਂ ਸਿਰ ਨਾ ਭਰੀਆਂ ਜਾਣ ਕਾਰਣ ਕਾਰਣ ਜੁਰਮਾਨਾ ਭਰਨਾ ਪੈਂਦਾ ਹੈ। ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਜਗਪਾਲ ਬੰਗੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਜ਼ਾਨੇ ‘ਤੇ ਲਾਈ ਅਣਐਲਾਨੀ ਪਾਬੰਦੀ ਤੋਂ ਲੱਗਦਾ ਹੈ ਕਿ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਰਹਿੰਦਾ ਹੈ ਜਿਸ ਕਾਰਣ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ ਦੇਣ ਵਿੱਚ ਹੁਣ ਤੱਕ ਅਸਫ਼ਲ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments