Friday, March 1, 2024
No menu items!
HomePunjabPunjab News: ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ

Punjab News: ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ

 

Punjab News: ਪੁਲਿਸ ਵਲੋਂ ਸੀਸੀਟੀਵੀ ਫੁਟੇਜ਼ ਹਾਸਲ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ

ਪਟਿਆਲਾ-

Punjab News: ਪੰਜਾਬ ਦੇ ਪਟਿਆਲਾ ਵਿਚ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰਨ ਅਤੇ ਡੇਢ ਲੱਖ ਰੁਪਏ ਲੁੱਟ ਕੇ ਲਿਜਾਣ ਦੀ ਵਾਰਦਾਤ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ-Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ

ਮੀਡੀਆ ਰਿਪੋਰਟਾਂ ਮੁਤਾਬਿਕ, ਫਿਊਜਿਨ ਕੰਪਨੀ ਦਾ ਇੱਕ ਸੇਲਜ਼ਮੈਨ ਜਿਸ ਦਾ ਨਾਂ ਅਭਿਸ਼ੇਕ ਸਿੰਘ (22) ਪੁੱਤਰ ਵੇਦ ਪਾਲ ਵਾਸੀ ਸਹਾਰਨਪੁਰ ਯੂਪੀ ਰੋਜ਼ਾਨਾ ਦੀ ਤਰ੍ਹਾਂ ਕਰਜ਼ੇ ਦੀਆਂ ਕਿਸ਼ਤਾਂ ਇਕੱਠੀਆਂ ਕਰਨ ਲਈ ਪਿੰਡਾਂ ‘ਚ ਨਿਕਲਿਆ ਸੀ।

ਇਹ ਵੀ ਪੜ੍ਹੋ-Education Breaking: ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਕਾਰਨ ਨੋਟਿਸ ਜਾਰੀ, ਸਕੂਲਾਂ ‘ਚ ਪਰੀਕਸ਼ਾ ਪੇ ਚਰਚਾ ਨਾ ਦਿਖਾਉਣ ਦਾ ਮਾਮਲਾ

ਲੰਘੀ ਸ਼ਾਮ 4 ਕੁ ਵਜੇ ਪਿੰਡ ਮਿਹੋਣ ਦੇ ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਮਿਹੋਣ ਰੋਡ ‘ਤੇ ਉਸ ਦੇ ਪਿੱਛੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੱਗ ਗਏ ਅਤੇ ਉਸ ਦੇ ਪਿਛੋਂ ਰਿਵਾਲਵਰ ਦੀਆਂ ਗੋਲ਼ੀਆਂ ਉਸ ਦੀ ਪਿੱਠ ਵਿੱਚ ਮਾਰ ਦਿੱਤੀਆਂ ਅਤੇ ਉਸ ਦਾ ਪੈਸਿਆਂ ਵਾਲਾ ਬੈਗ, ਜਿਸ ਵਿੱਚ ਡੇਢ ਲੱਖ ਰੁਪਏ ਦੇ ਕਰੀਬ ਰੁਪਏ ਸਨ, ਉਹ ਲੈ ਕੇ ਫ਼ਰਾਰ ਹੋ ਗਏ।

ਸੇਲਜਮੈਨ ਅਭਿਸ਼ੇਕ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੂਜੇ ਪਾਸੇ, ਪੁਲਿਸ ਵਲੋਂ ਸੀਸੀਟੀਵੀ ਫੁਟੇਜ਼ ਹਾਸਲ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments