Monday, May 20, 2024
No menu items!
HomeChandigarhPunjab News: ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ, ਛੁੱਟੀ...

Punjab News: ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ, ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਦਫਤਰ

 

Punjab News: ਛੁੱਟੀ ਵਾਲੇ ਦਿਨ ਵੀ ਦਫਤਰ ਖੋਲੇ ਜਾਣਗੇ ਤਾਂ ਜੋ ਡਾਕ ਆਦਿ ਦੇਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ। ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਚੋਣ ਕਮਿਸ਼ਨ ਦੇ ਬੁਲਾਰੇ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣਗੇ।

ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਦਫਤਰ ਖੋਲੇ ਜਾਣਗੇ ਤਾਂ ਜੋ ਡਾਕ ਆਦਿ ਦੇਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਬੁਲਾਰੇ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਇਹਨਾਂ ਹੁਕਮਾਂ ਨੂੰ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਪ੍ਰਸ਼ਾਸ਼ਨ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੰਬੰਧਿਤ ਅਧਿਕਾਰੀ/ਕਰਮਚਾਰੀ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments