Tuesday, April 30, 2024
No menu items!
HomeChandigarhPunjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ...

Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

 

Punjab News: ਹੁਕਮਾਂ ਮੁਤਾਬਿਕ, ਜੇਕਰ ਅਥਾਰਟੀ ਵੱਲੋਂ ਕੋਈ ਛੁੱਟੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਵਾਪਸ ਲੈ ਲਿਆ ਜਾਵੇ

ਲੁਧਿਆਣਾ-

Punjab News: ਇੱਕ ਪਾਸੇ ਜਿਥੇ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਦੇ ਲਈ ਚੋਣ ਜ਼ਾਬਤੇ ਵਿਚ ਵੀ ਸੜਕਾਂ ਤੇ ਉੱਤਰਿਆ ਹੋਇਆ ਹੈ, ਉਥੇ ਹੀ ਚੋਣ ਕਮਿਸ਼ਨ ਨੇ ਵੀ ਮੁਲਾਜ਼ਮਾਂ ਤੇ ਸਖਤਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣ ਸਮੇਂ ਦੌਰਾਨ ਕਿਸੇ ਵੀ ਮੁਲਾਜ਼ਮ ਨੂੰ ਕੋਈ ਛੁੱਟੀ ਨਾ ਦਿੱਤੀ ਜਾਵੇ।

ਜੇਕਰ ਅਥਾਰਟੀ ਵੱਲੋਂ ਕੋਈ ਛੁੱਟੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਵਾਪਸ ਲੈ ਲਿਆ ਜਾਵੇ, ਜਦੋਂ ਤੱਕ ਕੋਈ ਮਜਬੂਰੀ ਜਾਂ ਅਸਾਧਾਰਨ ਸਥਿਤੀ ਪੈਦਾ ਨਾ ਹੋਵੇ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਸਬੰਧਤ ਵਿਭਾਗ ਦੇ ਮੁਖੀ ਵੱਲੋਂ ਹੇਠਲੇ ਹਸਤਾਖਰਾਂ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਦੱਸ ਦਈਏ ਕਿ ਦੇਸ਼ ‘ਚ ਆਮ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ, ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ।

ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ, ਜਦਕਿ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ, ਚੌਥੇ ਪੜਾਅ ਦੀ ਵੋਟਿੰਗ 13 ਮਈ ਨੂੰ, ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਵੇਗੀ।

ਛੇਵੇਂ ਪੜਾਅ ਦੀ ਵੋਟਿੰਗ 25 ਮਈ ਨੂੰ ਹੋਵੇਗੀ ਅਤੇ ਸੱਤਵੇਂ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪੰਜਾਬ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ। ਖ਼ਬਰ ਸ੍ਰੋਤ- ਨਿਊਜ਼18

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments