Saturday, March 2, 2024
No menu items!
HomeChandigarhPunjab News: ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ, ਪਰ ਪਰੇਡ 'ਚੋਂ ਝਾਕੀ...

Punjab News: ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ, ਪਰ ਪਰੇਡ ‘ਚੋਂ ਝਾਕੀ ਬਾਹਰ ਕੱਢ ਦਿੱਤੀ- CM ਮਾਨ ਨੇ ਮੁੜ ਘੇਰੀ ਮੋਦੀ ਸਰਕਾਰ

 

ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ- ਭਗਵੰਤ ਮਾਨ 

ਪੰਜਾਬ ਨੈੱਟਵਰਕ, ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ।

ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਝਾਕੀ ਨੂੰ ਮਿੱਥ ਕੇ ਬਾਹਰ ਰੱਖਿਆ ਹੈ, ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ਵਿੱਚ ਕੀ ਗਲਤ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਸੂਬੇ ਦਾ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਮੂਰਤੀਮਾਨ ਕਰਦੀਆਂ ਸਨ ਕਿਉਂਕਿ ਅਸੀਂ ਸੂਬੇ ਦੇ ਗੌਰਵ ਤੇ ਮਾਣ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਲਮਿਸਾਲ ਕੁਰਬਾਨੀਆਂ ਦਾ ਮਜ਼ਾਕ ਉਡਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਕਰਕੇ ਸੂਬਾ ਸਰਕਾਰ ਨੇ ਕੇਂਦਰ ਦੇ ਇਸ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀਆਂ ਝਾਕੀਆਂ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਦੇ ਮਹੱਤਵ ਨੂੰ ਘਟਾਇਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸਿੱਧੇ ਤੌਰ ਉਤੇ ਸਾਡੇ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇਹ ਝਾਕੀਆਂ ਕੱਢ ਕੇ ਦੇਸ਼ ਪ੍ਰਤੀ ਪੰਜਾਬੀਆਂ ਦਾ ਯੋਗਦਾਨ ਦਿਖਾਏਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments