ਸ਼ੁੱਕਰਵਾਰ, ਜੂਨ 14, 2024
No menu items!
HomePunjabPunjab News: ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਚ ਸ਼ਾਮਲ

Punjab News: ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਚ ਸ਼ਾਮਲ

 

Punjab News: ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ,ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ

ਰੋਹਿਤ ਗੁਪਤਾ, ਗੁਰਦਾਸਪੁਰ

Punjab News: ਗੁਰਦਾਸਪੁਰ ‘ਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ, ਜਿਨਾਂ ਨੂੰ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।

ਇਸ ਦੌਰਾਨ ਰਮਨ ਬਹਿਲ ਨੇ ਦੱਸਿਆ ਕਿ ਅੱਜ ਰਾਜ ਕੁਮਾਰ ਸਮੇਤ ਕਰੀਬ 40 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਅੰਦਰ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ ਜਿਨਾਂ ਨੂੰ ਦੇਖਦੇ ਹੋਏ ਹਰੇਕ ਵਰਗ ਤੇ ਪਾਰਟੀ ਦੇ ਲੋਕਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

ਬਹਿਲ ਨੇ ਕਿਹਾ ਕਿ ਹਲਕਾ ਗੁਰਦਾਸਪੁਰ ਵਿਚ ਵੀ ਉਨਾਂ ਨੇ ਸਰਵਪੱਖੀ ਵਿਕਾਸ ਕਾਰਜ ਕਰਵਾਏ ਹਨ ਜਿਨਾਂ ਦੀ ਬਦੌਲਤ ਇਸ ਹਲਕੇ ਦੀ ਨੁਹਾਰ ਬਦਲ ਰਹੀ ਹੈ।

ਬਹਿਲ ਨੇ ਕਿਹਾ ਕਿ ਪਿੰਡ ਬਾਬੋਵਾਲ ਬੇਸ਼ੱਕ ਗੁਰਦਾਸਪੁਰ ਸ਼ਹਿਰ ਦਾ ਹਿੱਸਾ ਬਣ ਚੁੱਕਾ ਹੈ। ਪਰ ਅੱਜ ਵੀ ਇਸ ਪਿੰਡ ਨੂੰ ਸ਼ਹਿਰ ਵਾਲੀਆਂ ਪੂਰੀਆਂ ਸਹੂਲਤਾਂ ਨਹੀਂ ਮਿਲੀਆਂ।

ਪਰ ਹੁਣ ਇਥੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਜਿਹੜੇ ਕੰਮ ਰੁਕੇ ਹੋਏ ਹਨ, ਉਨਾਂ ਪਹਿਲ ਦੇ ਅਧਾਰ ‘ਤੇ ਕਰਵਾ ਕੇ ਇਸ ਪਿੰਡ ਦੀ ਨੁਹਾਰ ਬਦਲੀ ਜਾਵੇਗੀ।

ਇਸ ਮੌਕੇ ਧਰਮਪਾਲ, ਅਮਰਜੀਤ, ਰੌਕੀ, ਪਰਸ ਰਾਮ, ਜੋਗਿੰਦਰਪਾਲ, ਹੰਸਰਾਜ, ਵਿਜੇ ਕੁਮਾਰ, ਨੀਟਾ, ਰਮਨ ਕੁਮਾਰ, ਹੀਰਾ ਲਾਲ, ਹਰਮੇਸ਼, ਸ਼ਾਂਤੀ ਦੇਵੀ ਆਦਿ ਮੌਜੂਦ ਸਨ।

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਰਾਜ ਕੁਮਾਰ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਕੰਮ ਕਰਨਗੇ ਅਤੇ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments