Friday, March 1, 2024
No menu items!
HomeEducationPunjab News: ਵਿਵਾਦਾਂ 'ਚ ਘਿਰਿਆ ਮੈਰੀਟੋਰੀਅਸ ਸਕੂਲ! ਵਿਦਿਆਰਥੀ ਕਰਨ ਲੱਗੇ ਖੁਦਕੁਸ਼ੀਆਂ, ਮਾੜੇ...

Punjab News: ਵਿਵਾਦਾਂ ‘ਚ ਘਿਰਿਆ ਮੈਰੀਟੋਰੀਅਸ ਸਕੂਲ! ਵਿਦਿਆਰਥੀ ਕਰਨ ਲੱਗੇ ਖੁਦਕੁਸ਼ੀਆਂ, ਮਾੜੇ ਪ੍ਰਬੰਧਾਂ ਖ਼ਿਲਾਫ਼ PSU ਵੱਲੋਂ ਰੋਸ ਪ੍ਰਦਰਸ਼ਨ

 

ਮੈਰੀਟੋਰੀਅਸ ਸਕੂਲ ਅੱਗੇ ਧਰਨਾ; ਜਿਲ੍ਹਾ ਪ੍ਰਸ਼ਾਸ਼ਨ ਨੂੰ ਸੌਂਪਿਆ ਮੰਗ ਪੱਤਰ

ਦਲਜੀਤ ਕੌਰ, ਸੰਗਰੂਰ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੇ ਦੱਸਿਆ ਕਿ ਪਿੱਛਲੇ ਲੰਮੇ ਸਮੇਂ ਤੋਂ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਵਿਦਿਆਰਥੀਆਂ ਦੀ ਖੁਦਕੁਸ਼ੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

ਕਰੀਬ ਦੋ ਮਹੀਨੇ ਪਹਿਲਾਂ 72 ਦੇ ਲਗਪਗ ਵਿਦਿਆਰਥੀਆਂ ਦੀ ਖਰਾਬ ਖਾਣਾ ਖਾਣ ਕਰਕੇ ਸਿਹਤ ਵਿਗੜ ਗਈ ਸੀ। ਜਿਸ ਕਰਕੇ ਉਹਨਾਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਨ ਪਿਆ ਸੀ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਰੋਸਾ ਦਵਾਇਆ ਸੀ ਕਿ ਮੈਰੀਟੋਰੀਅਸ ਸਕੂਲਾਂ ਦੀ ਹਾਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਪਰ ਜ਼ਮੀਨੀ ਪੱਧਰ ਤੇ ਹਾਲਤ ਜਿਉਂ ਦੀ ਤਿਉਂ ਹਨ। ਪਿਛਲੇ ਦਿਨਾਂ ਵਿੱਚ ਬੱਲਰਾਂ ਪਿੰਡ ਦੇ ਬਾਰਵੀਂ ਕਲਾਸ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਮਸਲਾ ਫਿਰ ਤੋਂ ਸਾਹਮਣੇ ਆਇਆ।

ਇਹ ਕਿਸੇ ਦੇ ਦਸਤਾਵੇਜਾਂ ਦੀ ਫੇਰ ਬਦਲ ਜਾ ਕੋਈ ਆਰਥਿਕ ਨੁਕਸਾਨ ਦੀ ਘਟਨਾ ਨਹੀਂ ਵਾਪਰੀ ਜਿਸ ਦੀ ਭਰਪਾਈ ਜੀ ਸਕੇ, ਸਗੋਂ ਸਰਕਾਰ ਦੀ ਇਹਨਾਂ ਸਕੂਲਾਂ ਪ੍ਰਤੀ ਬੇਰੁਖੀ ਕਰਨ ਆਮ ਘਰਾਂ ਦੇ ਬੱਚਿਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ। ਅਜਿਹੀ ਸੰਸਥਾ ਨੂੰ ਸਕੂਲ ਕਹਿਣ ਦੀ ਥਾਂ ਤੇ ਤਸੀਹਾ ਕੇਂਦਰ ਕਹਿਣਾ ਜ਼ਿਆਦਾ ਉਚਿਤ ਹੋਵੇਗਾ। ਇਹਨਾਂ ਸਕੂਲਾਂ ਅੰਦਰ ਠੇਕੇਦਾਰੀ ਸਿਸਟਮ ਕਰਨ ਆਮ ਲੋਕਾਂ ਦੇ ਧੀਆਂ ਪੁੱਤ ਇਸ ਦੀ ਭੇਂਟ ਚੜ੍ਹ ਰਹੇ ਹਨ।

ਆਗੂਆਂ ਨੇ ਕਿਹਾ ਕਿ ਇਸ ਤੇ ਪੰਜਾਬ ਸਟੂਡੈਂਟਸ ਯੂਨੀਅਨ ਮੰਗ ਕਰਦੀ ਹੈ ਕਿ ਵਿਦਿਆਰਥੀਆਂ ਦੀਆਂ ਜਾਨਾਂ ਜਾਣ ਕਾਰਨ ਸਿੱਖਿਆ ਮੰਤਰੀ ਤੇ ਪਰਚਾ ਦਰਜ਼ ਕਰਕੇ ਕਾਰਵਾਈ ਕੀਤੀ ਜਾਵੇ। ਖੁਦਕੁਸ਼ੀ ਦੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ। ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧ ਨੂੰ ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਦੇ ਤਹਿਤ ਕਰੇ। ਪੀੜਿਤ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇ।

ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਦੀਪ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ, ਜ਼ਿਲ੍ਹਾ ਆਗੂ ਰਾਮਵੀਰ ਸਿੰਘ ਮੰਗਾ ਹੇੜੀਕੇ ਨੇ ਵਿਦਿਆਰਥੀਆਂ ਵਿੱਚ ਖ਼ੁਦਕੁਸ਼ੀਆਂ ਦੇ ਰੁਝਾਨ ਬਾਰੇ ਗੱਲਬਾਤ ਕੀਤੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਚਰਨ ਸਿੰਘ ਘਰਾਚੋਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਚਮਕੌਰ ਸਿੰਘ ਨੇ ਵੀ ਸੰਬੋਧਨ ਕੀਤਾ।ਵਿਦਿਆਰਥੀ ਆਗੂ ਰੁਕਸਾਨਾ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੁਗਰਾਜ ਸਿੰਘ, ਜਸਵਿੰਦਰ ਸਿੰਘ, ਸ਼ੈਰੀ ਧੂਰੀ, ਹਰਮਨ ਧੂਰੀ, ਵਿਦਿਆਰਥੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments