Tuesday, April 30, 2024
No menu items!
HomePunjabPunjab News: ਅਧਿਕਾਰੀ-ਕਰਮਚਾਰੀ ਰਹਿਣ ਡਿਉਟੀ 'ਤੇ ਤੈਨਾਤ...! ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ...

Punjab News: ਅਧਿਕਾਰੀ-ਕਰਮਚਾਰੀ ਰਹਿਣ ਡਿਉਟੀ ‘ਤੇ ਤੈਨਾਤ…! ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਆਦੇਸ਼

 

Punjab News: ਗੈਰ ਹਾਜ਼ਰ ਪਾਏ ਗਏ ਸਟਾਫ ਨੂੰ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਪੰਜਾਬ ਨੈੱਟਵਰਕ, ਫਾਜ਼ਿਲਕਾ

Punjab News: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀਆਂ ਹਦਾਇਤਾਂ ਅਨੁਸਾਰ ਫਾਜ਼ਿਲਕਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਾਂਚ ਦੌਰਾਨ ਜੋ ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਉਹਨਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਆਖਿਆ ਕਿ ਦਫਤਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਜੋ ਲੋਕ ਵੀ ਆਪਣੇ ਕੰਮ ਲਈ ਦਫਤਰਾਂ ਵਿੱਚ ਆਉਣ ਤਾਂ ਅਧਿਕਾਰੀ ਅਤੇ ਕਰਮਚਾਰੀ ਉਹਨਾਂ ਨੂੰ ਹਾਜ਼ਰ ਮਿਲਣ ਇਸ ਲਈ ਇਹ ਅਚਨਚੇਤ ਚੈਕਿੰਗ ਕੀਤੀ ਗਈ ਸੀ।

ਉਹਨਾਂ ਨੇ ਕਿਹਾ ਕਿ ਅੱਗੇ ਤੋਂ ਵੀ ਇਹ ਚੈਕਿੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜੇਕਰ ਕੋਈ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸੇਵਾ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਆਰੰਭਣ ਤੋਂ ਸੰਕੋਚ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments