Tuesday, May 21, 2024
No menu items!
HomePunjabPunjab News: ਪਟਵਾਰੀ 42 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ, ਇੰਤਕਾਲ ਦਰਜ ਕਰਨ...

Punjab News: ਪਟਵਾਰੀ 42 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ, ਇੰਤਕਾਲ ਦਰਜ ਕਰਨ ਬਦਲੇ ਮੰਗੀ ਸੀ ਵੱਢੀ

 

Punjab News: 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

Suspended Principal reinstated: ਸਿੱਖਿਆ ਵਿਭਾਗ ਵਲੋਂ ਸਸਪੈਂਡ ਕੀਤੇ 2 ਪ੍ਰਿੰਸੀਪਲ, ਮੁੜ ਬਹਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ।

Big scam in Punjab: ਪੰਜਾਬ ਸਰਕਾਰ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ‘ਚ ਵੱਡਾ ਘੁਟਾਲਾ! 1361 ਨੋਟਿਸ ਜਾਰੀ- ਠੋਕਿਆ 3 ਕਰੋੜ ਦਾ ਜੁਰਮਾਨਾ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ।

ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments